ਕੋਰੋਨਾਵਾਇਰਸ : ਕੈਨੇਡਾ ਵਿਚ ਪ੍ਰਭਾਵਿਤ ਲੋਕਾਂ ਦੀ ਗਿਣਤੀ 63,895 ਹੋਈ, ਹੁਣ ਤੱਕ 4280 ਦੀ ਮੌਤ

799

ਟੋਰਾਂਟੋ, 7 ਮਈ (ਪੰਜਾਬ ਮੇਲ)- ਕੈਨੇਡਾ ਵਿਚ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧ ਕੇ 63,895 ਹੋ ਗਈ ਹੈ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੈਨੇਡਾ ਵਿਚ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ 4 ਫੀਸਦੀ ਦਾ ਇਜ਼ਾਫਾ ਹੋਇਆ ਹੈ ਜਿਸ ਨਾਲ ਮਿ੍ਰਤਕਾਂ ਦੀ ਗਿਣਤੀ 4280 ਹੋ ਗਈ ਹੈ।ਉਥੇ ਹੀ ਹੁਣ ਤੱਕ ਕੈਨੇਡਾ ਵਿਚ () ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ। ਕੈਨੇਡਾ ਦੇ ਕਿਊਬਕ ਸੂਬਾ ਕੋਰੋਨਾਵਾਇਰਸ ਇਨਫੈਕਸ਼ਨ ਦਾ ਕੇਂਦਰ ਬਣਿਆ ਹੋਇਆ ਹੈ ਜਿਥੇ ਹੁਣ ਤੱਕ 34327 ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ ਜਦਕਿ 2510 ਲੋਕਾਂ ਦੀ ਮਹਾਮਾਰੀ ਕਾਰਨ ਮੌਤ ਹੋਈ ਹੈ। ਇਸ ਤੋਂ ਬਾਅਦ ਓਨਟਾਰੀਓ ਸੂਬੇ ਵਿਚ ਕੋਵਿਡ-19 ਦੇ 19,121 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 1,477 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਨ ਹਾਪਕਿੰਸ ਯੂਨੀਵਰਿਸਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ. ਐਸ. ਐਸ. ਈ.) ਵੱਲੋਂ ਜਾਰੀ ਕੀਤੇ ਗਏ ਤਾਜ਼ਾਂ ਅੰਕੜਿਆਂ ਮੁਤਾਬਕ ਦੁਨੀਆ ਵਿਚ ਕੋਰੋਨਾ ਨਾਲ ਹੁਣ ਤੱਕ 38 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ ਜਦਕਿ 2 ਲੱਖ 60 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੱਖ ਤੋਂ ਜ਼ਿਆਦਾ ਰੀ-ਕਵਰ ਕੀਤਾ ਜਾ ਚੁੱਕਿਆ ਹੈ।