ਕੋਰੋਨਾਵਾਇਰਸ; ਚੀਨ ‘ਚ 14 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

703
Share

ਜਲੰਧਰ, 13 ਮਈ (ਪੰਜਾਬ ਮੇਲ)- ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ, ਜਿਸ ਕਾਰਨ ਚੀਨ ਵਿਚ ਕੋਰੋਨਾਵਾਇਰਸ ਦੇ 14 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਉਕਤ ਮਾਮਲਿਆਂ ‘ਚੋਂ ਦੋ ਮਾਮਲੇ ਸ਼ੰਘਾਈ ਦੇ ਹਨ। ਇਸ ਦੇ ਬਾਰੇ ਚਾਈਨਾ ਸਿਹਤ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਹੈ। ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ, ਜਿਲਿਨ ਪ੍ਰਾਂਤ ਤੋਂ 11 ਅਤੇ ਹੁਬੇਈ ਸੂਬੇ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਵੁਹਾਨ ‘ਚ ਕੋਰੋਨਾਵਾਇਰਸ ਦੇ 1 ਕੇਸ ਦੀ ਪੁਸ਼ਟੀ ਹੋਣ ਤੋਂ ਇਲਾਵਾ 17 ਹੋਰ ਲੋਕਾਂ ਦੀਆਂ ਕੋਰੋਨਾ ਰਿਪੋਰਟਾਂ ਵੀ ਪਾਜ਼ੀਟਿਵ ਆਈਆਂ ਹਨ ਪਰ ਉਨ੍ਹਾਂ ਵਿਚ ਇਸ ਲਾਗ ਦੇ ਕੋਈ ਵੀ ਲੱਛਣ ਦਿਖਾਈ ਨਹੀਂ ਦਿੱਤੇ।
ਰਿਪੋਰਟ ਮੁਤਾਬਕ ਕੋਰੋਨਾ ਨਾਲ ਪੀੜਤ ਵਿਅਕਤੀ 89 ਸਾਲਾਂ ਦਾ ਹੈ ਅਤੇ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਦੇ ਅਨੁਸਾਰ, 4 ਅਪ੍ਰੈਲ ਤੋਂ ਵੁਹਾਨ ਸ਼ਹਿਰ ਵਿਚ ਕੋਰੋਨਾਵਾਇਰਸ ਦੀ ਲਾਗ ਦਾ ਇਹ ਪਹਿਲਾ ਕੇਸ ਹੈ। ਚੀਨੀ ਅਧਿਕਾਰੀਆਂ ਨੇ ਅਜੇ ਤੱਕ ਅਜਿਹੇ ਕੇਸ ਦਰਜ ਨਹੀਂ ਕੀਤੇ ਹਨ, ਜਿਨ੍ਹਾਂ ਵਿਚ ਕੋਰੋਨਾਵਾਇਰਸ ਦੇ ਲੱਛਣ ਨਹੀਂ ਦਿਖਾਈ ਦਿੱਤੇ ਹਨ।


Share