ਕੋਰੋਨਾਵਾਇਰਸ: ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਫਸਰ ਦੀ ਕਰੋਨਾ ਨਾਲ ਮੌਤ

598
Share

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਚੰਡੀਗੜ੍ਹ ‘ਚ ਕਰੋਨਾ ਦੇ ਮਰੀਜ਼ ਲਗਾਤਾਰ ਵਧ ਰਹੇ ਹਨ। ਇਸ ਦੇ ਨਾਲ ਹੀ ਮੌਤ ਦੀ ਦਰ ਵੀ ਪਹਿਲਾਂ ਦੇ ਮੁਕਾਬਲੇ ਵਧ ਗਈ ਹੈ। ਸ਼ਨਿਚਰਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਅਫਸਰ ਹਰਵੀਰ ਸਿੰਘ ਆਨੰਦ ਦੀ ਅੱਜ ਤੜਕੇ 4 ਵਜੇ ਕਰੋਨਾ ਕਾਰਨ ਮੌਤ ਹੋ ਗਈ। ਉਹ 58 ਸਾਲ ਦੇ ਸਨ। ਉਨ੍ਹਾਂ ਨੂੰ ਕਰੋਨਾ ਦੀ ਪੁਸ਼ਟੀ 31 ਅਗਸਤ ਨੂੰ ਕੀਤੀ ਗਈ ਸੀ। ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਅੱਜ ਉਹ ਦਮ ਤੋੜ ਗਏ।


Share