ਕੋਰੋਨਾਵਾਇਰਸ ਦਾ ਪ੍ਰਕੋਪ : ਅਮਰੀਕਾ ‘ਚ ਨਵਜੰਮੇ ਬੱਚੇ ਦੀ ਮੌਤ

650
Share

ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਵੀ ਕੋਰੋਨਾਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇੱਥੇ ਕੋਰੋਨਾਵਾਇਰਸ ਨਾਲ ਇਨਫੈਕਟਿਡ ਲੋਕਾਂ ਦਾ ਅੰਕੜਾ 1 ਲੱਖ ਦੇ ਪਾਰ ਹੋ ਚੁੱਕਾ ਹੈ। ਇਸ ਦੌਰਾਨ ਇੱਥੇ ਕੋਰੋਨਾਵਾਇਰਸ ਦਾ ਬਹੁਤ ਦੁਰਲੱਭ ਮਾਮਲਾ ਸਾਹਮਣੇ ਆਇਆ ਹੈ। ਇਲੀਨੋਇਸ ਰਾਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਗਲੋਬਲ ਮਹਾਮਾਰੀ ਨਾਲ ਇਕ ਬੱਚੇ ਦੀ ਮੌਤ ਹੋ ਗਈ ਹੈ। ਇੱਥੇ ਦੱਸ ਦਈਏ ਕਿ ਜਾਨਲੇਵਾ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਖਤਰਾ ਬਜ਼ੁਰਗਾਂ ਵਿਚ ਦੇਖਿਆ ਗਿਆ ਹੈ ਪਰ ਹਾਲੇ ਤੱਕ ਕਿਤੋਂ ਵੀ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਨਹੀਂ ਆਇਆ ਸੀ ਕਿ ਜਿਸ ਵਿਚ ਕਿਸੇ ਬੱਚੇ ਦੀ ਮੌਤ ਹੋਈ ਹੋਵੇ।


Share