ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਾਈਟ ਕਰਫਿਊ 1 ਜਨਵਰੀ ਤੱਕ ਵਧਾਇਆ

411
Share

ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਾਈਟ ਕਰਫਿਊ 1 ਜਨਵਰੀ ਤਕ ਵਧਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਤ ਦੇ ਕਰਫਿਊ ਅਤੇ ਵਿਆਹਾਂ ਵਿਚ ਲੋਕਾਂ ਦੀ ਗਿਣਤੀ ‘ਤੇ ਲੱਗੀ ਰੋਕ ਨੂੰ 1 ਜਨਵਰੀ 2021 ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਵਾਰ ਪੰਜਾਬ ਦੇ ਲੋਕ ਨਵੇਂ ਸਾਲ ਦਾ ਜਸ਼ਨ ਨਹੀਂ ਮਨਾ ਸਕਣਗੇ। ਪਹਿਲਾਂ ਜਾਰੀ ਹੁਕਮਾਂ ਵਾਂਗ ਇਹ ਰਾਤ ਦਾ ਕਰਫਿਊ 10 ਵਜੇਂ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ।
ਇਸ ਸੰਬੰਧੀ ਮੁੱਖ ਮੰਤਰੀ ਨੇ ਡੀ.ਜੀ.ਪੀ. ਨੇ ਨਿਰੇਦਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾ ਪਾਲਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਿਹਾ ਹੈ ਕਿ ਉਹ ਘਰਾਂ ਦੇ ਅੰਦਰ ਘਰੇਲੂ ਇਕੱਠਾਂ ਵਿਚ 100 ਅਤੇ ਮੈਰਿਜ ਪੈਲੇਸਾਂ ਅਤੇ ਹੋਰ ਥਾਵਾਂ ‘ਤੇ 250 ਵਿਅਕਤੀਆਂ ਦੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ। ਇਸ ਤੋਂ ਇਲਾਵਾ ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਵੇ।


Share