ਕੋਰੋਨਾਵਾਇਰਸ : ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਨੂੰ ਇੱਕ-ਇੱਕ ਕਰਕੇ ਕੀਤਾ ਜਾਵੇਗਾ ਆਈਸੋਲੇਟ

724
Share

ਚੰਡੀਗੜ੍ਹ, 28 ਮਾਰਚ (ਪੰਜਾਬ ਮੇਲ)- ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। 24 ਘੰਟਿਆਂ ਵਿੱਚ ਪੰਜ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਪ੍ਰਵਾਸੀ ਭਾਰਤੀਆਂ ਤੇ ਵਿਦੇਸ਼ ਜਾਣ ਵਾਲੇ ਲੋਕਾਂ ਕਰਕੇ ਪੰਜਾਬ ਵਿੱਚ ਜ਼ਿਆਦਾ ਫੈਲਿਆ ਹੈ।

ਇਸ ਦੇ ਚੱਲਦੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਨੂੰ ਇੱਕ-ਇੱਕ ਕਰਕੇ ਆਈਸੋਲੇਟ ਕਰ ਸੈਨੇਟਾਈਜ਼ ਕੀਤਾ ਜਾਵੇਗਾ। ਪੰਜਾਬ ‘ਚ ਸਭ ਤੋਂ ਜ਼ਿਆਦਾ ਵਾਇਰਸ ਜਰਮਨੀ ਤੇ ਇਟਲੀ ਤੋਂ ਭਾਰਤ ਪਰਤੇ ਬਲਦੇਵ ਸਿੰਘ ਕਰਕੇ ਆਇਆ ਹੈ। ਤਕਰੀਬਨ 25 ਲੋਕਾਂ ਨੂੰ ਬਲਦੇਵ ਸਿੰਘ ਕਾਰਨ ਕੋਰੋਨਾ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦਈਏ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ ਤੇ ਕੋਰੋਨਾ ਉਸ ਦੇ ਪੋਤੇ ਨੂੰ ਵੀ ਹੋ ਗਿਆ ਹੈ।

ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ 30,000 ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਵਿੱਚ ਕੁਆਰੰਟੀਨ ਜਾਂ ਘਰਾਂ ਵਿੱਚ ਰੱਖਿਆ ਗਿਆ ਹੈ। ਪਿਛਲੇ ਛੇ ਮਹੀਨਿਆਂ ਵਿੱਚ 94 ਹਜ਼ਾਰ ਪ੍ਰਵਾਸੀ ਪੰਜਾਬੀਆਂ ਨੇ ਪੰਜਾਬ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਮੈਡੀਕਲ ਸਹੂਲਤਾਂ ‘ਚ ਸੁਧਾਰ ਲਈ ਕੇਂਦਰ ਸਰਕਾਰ ਤੋਂ 150 ਕਰੋੜ ਦੀ ਮੰਗ ਕੀਤੀ ਗਈ ਹੈ।


Share