ਕੋਰੋਨਾਵਾਇਰਸ : ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ‘ਚੋਂ 8 ਪੌਜ਼ੇਟਿਵ

539
Share

ਮੁਹਾਲੀ, 28 ਅਪ੍ਰੈਲ (ਪੰਜਾਬ ਮੇਲ) -ਇੱਕ ਪਾਸੇ ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦਰਮਿਆਨ ਹੁਣ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤ ਰਹੀ ਸੰਗਤ ਪੰਜਾਬ ‘ਚ ਵੱਡਾ ਕੋਰੋਨਾ ਕੈਰੀਅਰ ਸਾਬਿਤ ਹੋ ਸਕਦੀ ਹੈ। ਕਰੀਬ 35 ਸ਼ਰਧਾਲੂ ਗੁਰਦੁਆਰਾ ਸਾਹਿਬ ਤੋਂ ਮੁਹਾਲੀ ਪਹੁੰਚ ਚੁੱਕੇ ਹਨ। ਇਨ੍ਹਾਂ ਸਾਰਿਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ‘ਚੋਂ 8 ਲੋਕ ਪੌਜ਼ੇਟਿਵ ਪਾਏ ਗਏ ਹਨ। 5 ਤਰਨਤਾਰਨ ਜ਼ਿਲ੍ਹੇ ਦੇ ਹਨ ਤੇ 3 ਕਪੂਰਥਲਾ ਦੇ ਸ਼ਾਮਿਲ ਹਨ। ਤਕਰੀਬਨ 3500 ਤੋਂ ਜ਼ਿਆਦਾ ਸਿੱਖ ਸ਼ਰਧਾਲੂ ਕੋਰੋਨਾਵਾਇਰਸ ਲੌਕਡਾਊਨ ਕਾਰਨ ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਫੱਸ ਗਏ ਸੀ। ਕੜੀ ਮੁਸ਼ੱਕਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਇੱਕ ਮਹੀਨਾ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਿਸ ਪੰਜਾਬ ਲਿਆਉਣ ‘ਚ ਲੱਗਿਆ।
ਪੰਜਾਬ ਤੋਂ 90 ਬੱਸਾਂ ਸ਼ਰਧਾਲੂਆਂ ਨੂੰ ਲਿਆਉਣ ਲਈ ਭੇਜੀਆਂ ਗਈਆਂ ਸੀ। ਵਾਪਿਸ ਪਹੁੰਚ ਰਹੇ ਸਾਰੇ ਸ਼ਰਧਾਲੂਆਂ ਨੂੰ ਕੁਆਰੰਟੀਨ ਕਰ ਕੇ ਕੋਰੋਨਾ ਸੈਂਪਲੰਿਗ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਪਰ ਇਨ੍ਹਾਂ ਸ਼ੁਰੂਆਤੀ ਮਾਮਲਿਆਂ ਨੇ ਸਰਕਾਰ ਦੇ ਹੋਸ਼ ਉੜਾ ਕੇ ਰੱਖ ਦਿੱਤੇ ਹਨ। ਇਨ੍ਹਾਂ ਮਾਮਲਿਆਂ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਪੰਜਾਬ ਪਰਤ ਰਹੇ ਸ਼ਰਧਾਲੂਆਂ ‘ਚ ਕਾਫੀ ਕੋਰੋਨਾ ਸੰਕਰਮਿਤ ਹੋ ਸਕਦੇ ਹਨ।


Share