ਕੋਰੋਨਾਵਾਇਰਸ: ਪਾਕਿ ‘ਚ ਮਾਸਕ ਨਾ ਪਾਉਣ ਵਾਲਿਆਂ ਲਈ ਕੀਤੀ ਜਾ ਰਹੀ ਬਿਜਲੀ ਦੇ ਝਟਕਿਆਂ ਦੀ ਵਰਤੋਂ

397
Share

ਅੰਮ੍ਰਿਤਸਰ, 12 ਜੂਨ (ਪੰਜਾਬ ਮੇਲ)-ਪਾਕਿਸਤਾਨ ਦੇ ਜ਼ਿਲ੍ਹਾ ਫੈਸਲਾਬਾਦ ਦੀ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾਵਾਇਰਸ ਨੂੰ ਲੈ ਕੇ ਲਾਗੂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਇਕ ਨਵਾਂ ਸਖ਼ਤ ਕਦਮ ਚੁੱਕਿਆ ਹੈ, ਜਿਸ ਦੇ ਚੱਲਦਿਆਂ ਮਾਸਕ ਪਹਿਨਣਾ ਲਾਜ਼ਮੀ ਬਣਾਉਣ ਲਈ ਪੁਲਿਸ ਵੱਲੋਂ ਬਿਜਲੀ ਦੇ ਝਟਕਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫੈਸਲਾਬਾਦ ਦੇ ਅਧਿਕਾਰੀਆਂ ਵੱਲੋਂ ਬਿਜਲੀ ਦਾ ਝਟਕਾ ਦੇਣ ਵਾਲੇ ਉਪਕਰਨਾਂ ਦੀ ਵਰਤੋਂ ਕੀਤੇ ਜਾਣ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ। ਉੱਧਰ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਨਾਲ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਬਹੁਤ ਘੱਟ ਰਹਿ ਜਾਂਦਾ ਹੈ ਤੇ ਲੋਕਾਂ ਨੂੰ ਵਾਰ-ਵਾਰ ਸਮਝਾਉਣ ਦੇ ਬਾਅਦ ਵੀ ਉਹ ਇਸ ਹਕੀਕਤ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਨਿਯਮਾਂ ਦੀ ਖੁੱਲ੍ਹ ਕੇ ਉਲੰਘਣਾ ਕਰਨ ਵਾਲਿਆਂ ਨੂੰ ਸਮਝਾਉਣ ਲਈ ਬਿਜਲਈ ਝਟਕੇ ਤੋਂ ਬਿਹਤਰ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ।


Share