ਕੋਰੋਨਾਵਾਇਰਸ: ਪੰਜਾਬ ‘ਚ 1129 ਤੱਕ ਪੁੱਜਾ ‘ਕੋਰੋਨਾ’ ਪਾਜ਼ੀਟਿਵ ਦਾ ਅੰਕੜਾ: ਜਲੰਧਰ ‘ਚ 4 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

573
Share

ਜਲੰਧਰ, 3 ਮਈ (ਪੰਜਾਬ ਮੇਲ)- ਪੰਜਾਬ ‘ਚ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਲੰਧਰ ‘ਚੋਂ ਅੱਜ ਫਿਰ ਤੋਂ ਕੋਰੋਨਾਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 124 ਤੱਕ ਪਹੁੰਚ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਕੇਸਾਂ ‘ਚ ਇਕ ਕਾਜ਼ੀ ਮੁਹੱਲੇ ਦਾ ਪੁਰਸ਼ ਜਦਕਿ ਤਿੰਨ ਕੇਸ ਬਸਤੀ ਦਾਨਿਸ਼ਮੰਦਾਂ ਦੀ ਕੋਰੋਨਾ ਕਾਰਨ ਮਰੀ ਪੂਨਮ ਦੇਵੀ ਦੇ ਸੰਪਰਕ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ‘ਚ ਇਕ ਮਹਿਲਾ ਅਤੇ ਦੋ ਪੁਰਸ਼ ਹਨ।
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1129 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 208, ਲੁਧਿਆਣਾ 122, ਜਲੰਧਰ 124, ਮੋਹਾਲੀ ‘ਚ 94, ਪਟਿਆਲਾ ‘ਚ 90, ਹੁਸ਼ਿਆਰਪੁਰ ‘ਚ 86, ਤਰਨਾਰਨ 40, ਪਠਾਨਕੋਟ ‘ਚ 25, ਮਾਨਸਾ ‘ਚ 16, ਕਪੂਰਥਲਾ 15, ਫਰੀਦਕੋਟ 6, ਸੰਗਰੂਰ ‘ਚ 11, ਨਵਾਂਸ਼ਹਿਰ ‘ਚ 85, ਰੂਪਨਗਰ 15, ਫਿਰੋਜ਼ਪੁਰ ‘ਚ 27, ਬਠਿੰਡਾ 35, ਗੁਰਦਾਸਪੁਰ 29, ਫਤਿਹਗੜ੍ਹ ਸਾਹਿਬ ‘ਚ 16, ਬਰਨਾਲਾ 4, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 49 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।


Share