ਕੋਰੋਨਾਵਾਇਰਸ : ਭਾਰਤ ‘ਚ ਇਕ ਦਿਨ ‘ਚ ਆਏ 90 ਹਜ਼ਾਰ ਤੋਂ ਵੱਧ ਕੇਸ

633
ਨਵੀਂ ਦਿੱਲੀ, 6 ਸਤੰਬਰ (ਪੰਜਾਬ ਮੇਲ)- ਭਾਰਤ ‘ਚ ਕੋਰੋਨਾ ਦੇ ਮਾਮਲੇ ਦੁਨੀਆ ਦੇ ਹੋਰਨਾਂ ਮੁਲਕਾਂ ਦੇ ਮੁਕਾਬਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਕੋਰੋਨਾ ਦੇ ਮਰੀਜ਼ਾਂ ਦੀ ਇੱਕ ਦਿਨ ਦੀ ਗਿਣਤੀ 90 ਹਜ਼ਾਰ ਤੱਕ ਪਹੁੰਚ ਗਈ ਹੈ।   ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕੋਰੋਨਾ ਦੇ 90 ਹਜ਼ਾਰ 632 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 1065 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 41 ਲੱਖ 14 ਹਜ਼ਾਰ 811 ਹੋ ਗਈ ਹੈ। ਸ਼ੁੱਕਰਵਾਰ ਦੇਸ਼ ਵਿਚ 86,432 ਨਵੇਂ ਮਰੀਜ਼ ਮਿਲੇ, ਜਦੋਂ ਕਿ 1089 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿਚ ਭਾਰਤ ਹੁਣ ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ ‘ਤੇ ਪਹੁੰਚਣ ਵਾਲਾ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ 8 ਲੱਖ 62 ਹਜ਼ਾਰ 320 ਐਕਟਿਵ ਕੇਸ ਹਨ, ਜਦੋਂ ਕਿ ਕੋਰੋਨਾ ਦੀ ਲਾਗ ਕਾਰਨ 70 ਹਜ਼ਾਰ 626 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ 31 ਲੱਖ 80 ਹਜ਼ਾਰ 865 ਵਿਅਕਤੀ ਲਾਗ ਤੋਂ ਉਭਰੇ ਹਨ। ਆਈਸੀਐਮਆਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 10,92,654 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਹੁਣ ਤੱਕ 4,88,31,145 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ। ਆਈਸੀਐਮਆਰ ਨੇ ਕਿਹਾ ਹੈ ਕਿ ਕੋਰੋਨਾ ਜਾਂਚ ਨਾਲ ਮਰੀਜ਼ਾਂ ਦਾ ਪਤਾ ਲਗਾਉਣਾ ਆਸਾਨ ਹੋ ਜਾਂਦਾ ਹੈ ਅਤੇ ਉਹ ਜਲਦੀ ਠੀਕ ਹੋ ਜਾਂਦੇ ਹਨ।
ਸ਼ਨੀਵਾਰ ਨੂੰ ਮਹਾਰਾਸ਼ਟਰ ਵਿਚ ਕੋਵਿਡ -19 ਦੇ 20,801 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਰਾਜ ਵਿੱਚ ਕੁੱਲ ਕੇਸ 8,83,862 ਹੋ ਗਏ ਹਨ। ਰਾਜ ਵਿਚ ਹੁਣ ਤਕ ਕੁਲ ਮੌਤ ਦੀ ਗਿਣਤੀ 26,276 ਹੋ ਗਈ ਹੈ। ਰਾਜ ਵਿੱਚ ਲਗਾਤਾਰ ਚੌਥੇ ਦਿਨ ਵੱਧ ਤੋਂ ਵੱਧ ਕੇਸ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ 19,218 ਮਾਮਲੇ ਸਾਹਮਣੇ ਆਏ। ਸ਼ਨੀਵਾਰ ਨੂੰ ਕੁੱਲ 10,801 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਇਸ ਵੇਲੇ ਰਾਜ ਵਿੱਚ ਕੁੱਲ 2,20,661 ਸੰਕਰਮਿਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।