ਕੋਰੋਨਾਵਾਇਰਸ: ਮੁਹਾਲੀ ‘ਚ 272 ਨਵੇਂ ਮਾਮਲੇ ਆਏ ਸਾਹਮਣੇ; 4 ਕਰੋਨਾ ਪੀੜਤਾਂ ਦੀ ਮੌਤ

404
Share

-ਜਲੰਧਰ ‘ਚ ਸਾਬਕਾ ਕੇਂਦਰੀ ਮੰਤਰੀ ਸਾਂਪਲਾ ਦਾ ਪੁੱਤ ਵੀ ਹੋਇਆ ਕਰੋਨਾ ਪੀੜਤ
ਐੱਸਏਐੱਸ ਨਗਰ (ਮੁਹਾਲੀ), 4 ਸਤੰਬਰ (ਪੰਜਾਬ ਮੇਲ)- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 272 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4495 ‘ਤੇ ਪਹੁੰਚ ਗਈ ਹੈ। ਅੱਜ ਦੋ ਔਰਤਾਂ ਸਣੇ ਚਾਰ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 94 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਜਲੰਧਰ : ਅੱਜ ਆਈਆਂ ਰਿਪੋਰਟਾਂ ਅਨੁਸਾਰ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਪੁੱਤਰ ਸਾਹਿਲ ਸਾਂਪਲਾ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਜਾਣਕਾਰੀ ਵਿਜੈ ਸਾਂਪਲਾ ਨੇ ਸੋਸ਼ਲ ਮੀਡੀਆ ਰਾਹੀ ਦਿੱਤੀ। ਉਨ੍ਹਾਂ ਨੇ ਸੰਪਰਕ ੱਚ ਆਉਣ ਵਾਲੇ ਲੋਕਾਂ ਨੂੰ ਜਾਂਚ ਕਰਵਾਉਣ ਦੀ ਗੱਲ ਕਹੀ ਹੈ। ਜ਼ਿਲ੍ਹੇ ੱਚ ਅੱਜ 25 ਹੋਰ ਪਾਜ਼ੇਟਿਵ ਕੇਸ ਆਏ ਹਨ। ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 7200 ਨੂੰ ਟੱਪ ਗਿਆ ਹੈ।


Share