ਕੋਰੋਨਾਵਾਇਰਸ : ਲਗਾਤਾਰ ਗਰਮ ਹੋ ਰਹੇ ਅਫ਼ਵਾਹਾਂ ਦੇ ਬਾਜ਼ਾਰ ਨੇ ਸਰਕਾਰ ਦੀ ਵਧਾਈ ਸਿਰਦਰਦੀ

612

ਚੰਡੀਗੜ, 10 ਸਤੰਬਰ (ਪੰਜਾਬ ਮੇਲ)- ਪੰਜਾਬ ਵਿੱਚ ਇੱਕ ਪਾਸੇ ਜਿੱਥੇ ਕੋਰੋਨਾ ਰੋਗੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਉੱਥੇ ਲਗਾਤਾਰ ਗਰਮ ਹੋ ਰਹੇ ਅਫ਼ਵਾਹਾਂ ਦੇ ਬਾਜ਼ਾਰ ਨੇ ਸਰਕਾਰ ਦੀ ਸਿਰਦਰਦੀ ਵਧਾ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਸੋਸ਼ਲ ਮੀਡੀਆ ‘ਤੇ ਅਜਿਹੇ ਦਰਜਨਾਂ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਤ ਇਹ ਹਨ ਕਿ ਵਿਧਾਇਕ ਤੋਂ ਲੈ ਕੇ ਆਮ ਲੋਕਾਂ ਤੱਕ ਅਫ਼ਵਾਹ ਫ਼ੈਲਾਉਣ ਦੇ ਦੋਸ਼ ‘ਚ ਕੇਸ ਦਰਜ ਹੋ ਚੁੱਕੇ ਹਨ ਤੇ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ। ਇਹ ਅਫ਼ਵਾਹ ਤੇਜ਼ੀ ਨਾਲ ਫ਼ੈਲ ਰਹੀ ਹੈ ਕਿ ਵਾÎਇਰਸ ਬਸ ਇੱਕ ਬਹਾਨਾ ਹੈ, ਜਿਨ•ਾਂ ਲੋਕਾ ਨੂੰ ਕੋਈ ਬਿਮਾਰੀ ਨਹੀਂ ਹੈ, ਕੋਵਿਡ-19 ਦੇ ਸਹਾਰੇ ਉਨ•ਾਂ ਨੂੰ ਮਾਰਿਆ ਜਾ ਰਿਹਾ ਹੈ, ਉਨ•ਾਂ ਦੇ ਅੰਗ ਕੱਢੇ ਜਾ ਰਹੇ ਹਨ ਅਤੇ ਲਾਸ਼ਾਂ ਦੀ ਅਦਲੀ-ਬਦਲੀ ਹੋ ਰਹੀ ਹੈ।
ਮੀਡੀਆ ਰਿਪੋਰਟ ਮੁਤਾਬਕ ਲੁਧਿਆਣਾ ਜ਼ਿਲ•ੇ ਦੇ ਪਿੰਡ ਗੁਡੇ ਅਤੇ ਚੌਕੀਮਾਨ ਵਿੱਚ ਇਹ ਅਫ਼ਵਾਹ ਫ਼ੈਲੀ ਕਿ ਗਾਂ ਜਾਂ ਮੱਝ ਦੇ ਦੁੱਧ ਨਾਲ ਕੋਰੋਨਾ ਫ਼ੈਲ ਰਿਹਾ ਹੈ। ਇਸ ਲਈ ਨਾ ਤਾਂ ਇਹ ਦੁੱਧ ਖਰੀਦਿਆ ਜਾਵੇ ਅਤੇ ਪਸ਼ੂ ਪਾਲਕ ਗੁੱਜਰ ਭਾਈਚਾਰੇ ਤੋਂ ਵੀ ਦੂਰੀ ਬਣਾਈ ਜਾਵੇ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਕਿਹਾ ਗਿਆ ਕਿ ਸ਼ਰਾਬ ਪੀਣ ਨਾਲ ਕੋਰੋਨਾ ਨਹੀਂ ਹੁੰਦਾ। ਇਸ ਮਾਮਲੇ ਵਿੱਚ ਪੁਲਿਸ ਨੇ ਕੁਲਵੰਤ ਸਿੰਘ ਨਾਂ ਦੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਇੱਕ ਹੋਰ ਵਾਇਰਲ ਵੀਡੀਓ ਵਿੱਚ ਕਿਹਾ ਗਿਆ ਕਿ ਪਟਿਆਲਾ ਵਿੱਚ ਕੋਰੋਨਾ ਦਾ ਇਲਾਜ ਕਰ ਰਹੇ ਇੱਕ ਹਸਪਤਾਲ ਵਿੱਚ ਕੋਰੋਨਾ ਨਾਲ ਕਰਨ ਵਾਲੇ ਲੋਕਾਂ ਦੇ ਅੰਗ ਕੱਢੇ ਜਾ ਰਹੇ ਹਨ। ਅਜਿਹੀ ਹੀ ਇੱਕ ਅਫ਼ਵਾਹ ਅੰਮ੍ਰਿਤਸਰ ਦੇ ਇੱਕ ਹਸਪਤਾਲ ਨੂੰ ਵੀ ਲੈ ਕੇ ਫੈਲ ਚੁੱਕੀ ਹੈ। ਅਫ਼ਵਾਹਾਂ ਦੇ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਪੁਲਿਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਬੈਂਸ ‘ਤੇ ਦੋਸ਼ ਹੈ ਕਿ ਉਹ ਲੋਕਾਂ ਨੂੰ ਮਾਸਕ ਨਾ ਪਾਉਣ ਲਈ ਉਕਸਾ ਰਿਹਾ ਹੈ।
ਲੁਧਿਆਣਾ ਸਿਵਲ ਸਰਜਨ ਦੀ ਸ਼ਿਕਾਹਿਤ ‘ਤੇ ਸਿਮਰਜੀਤ ਸਿੰਘ ਬੈਂਸ ਵਿਰੁੱਧ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਉੱਥੇ ਹੀ ਪੰਜਾਬ ਦੇ ਸੰਗਰੂਰ ਜ਼ਿਲ•ੇ ਦੇ ਪਿੰਡ ਬਲਾਦ ਕਲਾਂ ਵਿੱਚ ਤਾਂ ਪਿੰਡ ਵਾਸੀਆਂ ਨੇ ਸਿਹਤ ਕਰਮੀਆਂ ਦਾ ਵਿਰੋਧ ਕਰਦੇ ਹੋਏ ਉਨ•ਾਂ ਨੂੰ ਪਿੰਡ ‘ਚ ਦਾਖ਼ਲ ਤੱਕ ਨਹੀਂ ਹੋਣ ਦਿੱਤਾ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਪੱਸ਼ਟ ਕਿਹਾ ਹੈ ਕਿ ਹਸਪਤਾਲਾਂ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਗ ਕੱਢਣ ਦੀ ਗੱਲ ਬੇਬੁਨਿਆਦ ਹੈ। ਇਸ ਤਰ•ਾਂ ਦੀਆਂ ਅਫ਼ਵਾਹਾਂ ਫ਼ੈਲਾਉਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਵਾਲੇ ਵੀਡੀਓ ‘ਤੇ ਲੋਕ ਧਿਆਨ ਨਾ ਦੇਣ। ਪੰਜਾਬ ਦੇ  ਹਸਪਤਾਲਾਂ ਵਿੱਚ ਕੋਰੋਨਾ ਦਾ ਵਧੀਆ ਇਲਾਜ ਹੋ ਰਿਹਾ ਹੈ। ਕੋਰੋਨਾਂ ਦੇ ਮਰੀਜ਼ਾਂ ਨੂੰ ਘਰ ਦਾ ਖਾਣਾ ਦਿੱਤਾ ਜਾ ਸਕਦਾ ਹੈ। ਨਾਲ ਹੀ ਉਹ ਪਰਿਵਾਰ ਵਾਲਿਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਹੁਣ ਮਰੀਜ਼ਾਂ ਦੇ ਘਰਾਂ ਦੇ ਬਾਹਰ ਕਿਸੇ ਤਰ•ਾਂ ਦਾ ਪੋਸਟਰ ਵੀ ਨਹੀਂ ਚਿਪਕਾਇਆ ਜਾਵੇਗਾ।
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕੋਰੋਨਾ ਨੂੰ ਲੈ ਕੇ ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਸਖ਼ਤੀ ਕੀਤੀ ਜਾ ਰਹੀ ਹੈ। ਪਿਛਲੇ 10 ਦਿਨਾਂ ‘ਚ ਇੱਕ ਵਿਧਾਇਕ ਸਣੇ ਪਟਿਆਲਾ, ਫਿਰੋਜ਼ਪੁਰ, ਮਾਨਸਾ, ਮੋਹਾਲੀ, ਲੁਧਿਆਣਾ, ਜਲੰਧਰ ਅਤੇ ਮੋਗਾ ਵਿੱਚ ਕੇਸ ਦਰਜ ਕੀਤੇ ਗਏ ਹਨ। ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਦੇ ਸਾਈਬਰ ਸੈਲ ਨੂੰ ਇਸ ਤਰ•ਾਂ ਦੇ ਆਡਿਓ ਅਤੇ ਵੀਡੀਓ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਸਾਰੇ ਜ਼ਿਲਿ•ਆਂ ਦੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਨਜ਼ਰ ਰੱਖਣ। ਸਿਹਤ ਵਿਭਾਗ ਦੇ ਮੁਤਾਬਕ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ 67 ਹਜ਼ਾਰ 547 ਕੇਸਾ ਸਾਹਮਣੇ ਆ ਚੁੱਕੇ ਹਨ। ਮੌਜੂਦਾ ਸਮੇਂ 16 ਹਜ਼ਾਰ 230 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ 1990 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਵੀ ਹੋ ਚੁੱਕੀ ਹੈ।