ਕੋਰੋਨਾਵਾਇਰਸ: ਸਿਹਤ ਵਿਭਾਗ ਨੇ ਜਲੰਧਰ ਨੂੰ ਐਲਾਨਿਆ ਰੈੱਡ ਜ਼ੋਨ

903
Share

ਜਲੰਧਰ, 17 ਅਪ੍ਰੈਲ (ਪੰਜਾਬ ਮੇਲ)-ਗ੍ਰਹਿ ਮੰਤਰਾਲੇ ਦੀ ਗਾਈਡਲੈਨ ਦੇ ਨਾਲ ਹੀ ਸਿਹਤ ਵਿਭਾਗ ਪੰਜਾਬ ਨੇ ਜਲੰਧਰ, ਮੋਹਾਲੀ, ਨਵਾਂਸ਼ਹਿਰ ਅਤੇ ਪਠਾਨਕੋਟ ਨੂੰ ਰੈੱਡ ਜ਼ੋਨ ਐਲਾਨ ਦਿੱਤਾ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਮੋਹਾਲੀ ਅਤੇ ਜਲੰਧਰ ਵਿਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿਚ ਹੁਣ ਤਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 31 ਤਕ ਪਹੁੰਚ ਚੁੱਕੀ ਹੈ। ਇਕੱਲੇ ਵੀਰਵਾਰ ਨੂੰ ਜਲੰਧਰ ਵਿਚ ਕੋਰੋਨਾ ਵਾਇਰਸ ਦੇ 6 ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਹੈ।
ਜਲੰਧਰ ਦੇ ਇਹ ਇਲਾਕੇ ਐਲਾਨੇ ਗਏ ਹਾਟਸਪਾਟ
ਜਲੰਧਰ ਦੇ ਭੀੜ-ਭਾੜ ਵਾਲੇ ਇਲਾਕੇ ਭੈਰੋ ਬਜ਼ਾਰ, ਮਿੱਠਾ ਬਾਜ਼ਾਰ, ਕਿਲ੍ਹਾ ਮੁਹੱਲਾ, ਅਟਾਰੀ ਬਾਜ਼ਾਰ, ਰੈਨਕ ਬਾਜ਼ਾਰ ਅਤੇ ਮਾਈ-ਹੀਰਾ ਗੇਟ ਨੂੰ ਹਾਟਸਪਾਟ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪੁਰਾਣੀ ਸਬਜੀ ਮੰਡੀ, ਵਿਕਰਮ ਪੁਰਾ, ਚਰਨਜੀਤਪੁਰਾ ਅਤੇ ਟੈਗੋਰ ਨਗਰ ਨੂੰ ਵੀ ਇਸ ਸੂਚੀ ਵਿਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮਕਸੂਦਾਂ, ਨਿਜਾਤਮ ਨਗਰ, ਬਸਤੀ ਏਰੀਆ, ਬਸਤੀ ਦਾਨਿਸ਼ਮੰਦਾ, ਸ਼ਹੀਦ ਭਗਤ ਸਿੰਘ ਨਗਰ, ਸਹਿਬਜ਼ਾਦਾ ਅਜੀਤ ਸਿੰਘ ਨਗਰ, ਨਾਰਾਇਣ ਨਗਰ, ਪਿੰਡ ਵਿਰਕ ਦੇ ਆਸ ਪਾਸ ਦੇ ਸਾਰੇ ਇਲਾਕਿਆਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਦੇ ਕੂਲ ਰੋਡ, ਸੈਂਟਰਲ ਟਾਊਨ, ਰੇਲਵੇ ਰੋਡ ਦੇ ਨੇੜਲੇ ਇਲਾਕੇ ਦਾ ਨਿਰੀਖਣ ਕੀਤਾ ਜਾ ਰਿਹਾ ਹੈ।


Share