ਕੋਰੋਨਾਵਾਇਰਸ: ਸਿੱਖ ਭਾਈਚਾਰੇ ਵੱਲੋਂ ਖੈਬਰ ਪਖਤੂਨਖਵਾ ‘ਚ ਗੁਰਦੁਆਰਾ ਬੰਦ

629
Share

ਪੇਸ਼ਾਵਰ, 8 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰੇ ਸਿੱਖਾਂ ਨੇ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹੇ ‘ਚ ਗੁਰਦੁਆਰਾ ਬੰਦ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਗਈ ਪਾਬੰਦੀ ਤੋਂ ਬਾਅਦ ਸਿੱਖ ਭਾਈਚਾਰੇ ਨੇ ਇਹ ਫ਼ੈਸਲਾ ਕੀਤਾ ਹੈ। ਸਰਕਾਰ ਨੇ ਧਾਰਮਿਕ ਥਾਵਾਂ ‘ਤੇ ਵੀ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁਲਕ ਅੰਦਰ ਹੁਣ ਤੱਕ ਇਸ ਮਹਾਮਾਰੀ ਨਾਲ 55 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਚਾਰ ਹਜ਼ਾਰ ਤੇ ਕਰੀਬ ਵਿਅਕਤੀ ਕਰੋਨਾ ਤੋਂ ਪੀੜਤ ਹਨ। ਸੂਬੇ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਨੇ ਸ਼ਰਧਾਲੂਆਂ ਨੂੰ ਆਪਣੇ ਘਰਾਂ ਅੰਦਰ ਰਹਿ ਕੇ ਹੀ ਅਰਦਾਸ ਕਰਨ ਨੂੰ ਕਿਹਾ ਹੈ। ਜ਼ਿਕਰਯੋਗ ਹੈ ਖੈਬਰ ਪਖਤੂਨਖਵਾ ਸੂਬੇ ‘ਚ ਪੰਜ ਦੇ ਕਰੀਬ ਵਿਅਕਤੀ ਕਰੋਨਾ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਸਵਾਤ ਜ਼ਿਲ੍ਹੇ ‘ਚ ਕੋਵਿਡ-19 ਦੇ ਕੁਝ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਸਵਾਤ ਜ਼ਿਲ੍ਹੇ ਦੇ ਪ੍ਰਸ਼ਾਸਨ ਨੇ ਮਸਜਿਦਾਂ ‘ਚ ਵੀ ਨਮਾਜ਼ ਲਈ ਇਕੱਠ ਕਰਨ ‘ਤੇ ਪਾਬੰਦੀ ਲਗਾਈ ਹੈ। ਪ੍ਰਸ਼ਾਸਨਿਕ ਹੁਕਮਾਂ ਅਨੁਸਾਰ ਸਿਰਫ਼ ਪੰਜ ਵਿਅਕਤੀ ਹੀ ਇੱਕ ਸਮੇਂ ਮਸਜਿਦ ‘ਚ ਇਕੱਠੇ ਹੋ ਕੇ ਨਮਾਜ਼ ਪੜ੍ਹ ਸਕਦੇ ਹਨ। ਦੂਜੇ ਪਾਸੇ ਅਕਾਫ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਸ਼ਾਵਰ ਦੇ ਭਾਈ ਬੀਬਾ ਸਿੰਘ ਗੁਰਦੁਆਰੇ ‘ਚ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਹੈ।


Share