ਕੋਰੋਨਾ ਕਰਕੇ ਮੁਲਤਵੀ ਹੋਇਆ ਟੀ-20 ਵਰਲਡ ਕੱਪ

874
Share

ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ਕੋਰੋਨਾਵਾਇਰਸ ਕਰਕੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੇ ਟੀ-20 ਵਰਲਡ ਕੱਪ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਹੁਣ ਵਰਲਡ ਕੱਪ ਅਗਲੇ ਸਾਲ ਅਕਤੂਬਰ-ਨਵੰਬਰ ਵਿਚ ਆਯੋਜਿਤ ਕੀਤਾ ਜਾਵੇਗਾ।
ਦੱਸ ਦਈਏ ਕਿ ਵਰਲਡ ਕੱਪ ਮੁਲਤਵੀ ਕਰਨ ਦਾ ਫੈਸਲਾ ਸੋਮਵਾਰ ਨੂੰ ਆਈਸੀਸੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਵਰਲਡ ਕੱਪ ਰੱਦ ਹੋਣ ਨਾਲ ਹੁਣ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਲਈ ਰਾਹ ਸਾਫ ਹੋ ਗਿਆ ਹੈ। ਬੀਸੀਸੀਆਈ ਸਤੰਬਰ ਦੇ ਆਖਰੀ ਹਫ਼ਤੇ ਆਈਪੀਐਲ 13 ਦਾ ਆਯੋਜਨ ਕਰ ਸਕਦੀ ਹੈ। ਪਿਛਲੇ ਦੋ ਮਹੀਨਿਆਂ ਤੋਂ ਇਸ ਸਾਲ ਵਰਲਡ ਕੱਪ ਨਾ ਹੋਣ ਬਾਰੇ ਅਟਕਲਾਂ ਚੱਲ ਰਹੀਆਂ ਸੀ। ਵਰਲਡ ਕੱਪ ਦੀ ਮੇਜ਼ਬਾਨੀ ਕਰਨ ਦਾ ਅਧਿਕਾਰ ਰੱਖਣ ਵਾਲੇ ਕ੍ਰਿਕਟ ਆਸਟਰੇਲੀਆ ਨੇ ਹਾਲ ਹੀ ਵਿਚ ਸੰਕੇਤ ਦਿੱਤਾ ਸੀ ਕਿ ਉਹ ਇਸ ਆਯੋਜਨ ਲਈ ਤਿਆਰ ਨਹੀਂ ਹੈ। ਪਿਛਲੇ ਕੁਝ ਦਿਨਾਂ ਤੋਂ ਆਸਟ੍ਰੇਲੀਆ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਸਤੰਬਰ ਦੇ ਅੰਤ ਤੱਕ ਆਸਟਰੇਲੀਆ ਨੇ ਵੀ ਆਪਣੀਆਂ ਸਰਹੱਦਾਂ ‘ਤੇ ਮੋਹਰ ਲਗਾ ਦਿੱਤੀ ਹੈ।


Share