ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਐਲਾਨਿਆ ਭਗੌੜਾ

157
Share

ਲੁਧਿਆਣਾ, 8 ਅਪ੍ਰੈਲ (ਪੰਜਾਬ ਮੇਲ)- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਐਲਾਨ ਕਰ ਦਿੱਤਾ ਹੈ। ਦਰਅਸਲ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਪਰਚੇ ਕਾਰਣ ਕੀਤਾ ਗਿਆ ਹੈ। ਸਾਬਕਾ ਵਿਧਾਇਕ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ ਅਤੇ ਅੱਜ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਉਧਰ ਬਲਾਤਕਾਰ ਮਾਮਲੇ ਵਿਚ ਵੀ ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਗਈ ਸੀ। ਇਸ ਮਾਮਲੇ ’ਤੇ ਅਦਾਲਤ ਵਿਚ ਦੋਵਾਂ ਪੱਖਾਂ ਵਿਚਾਲੇ ਬਹਿਸ ਹੋਈ ਅਤੇ ਅਦਾਲਤ ਨੇ ਬਹਿਸ ਸੁਣਨ ਤੋਂ ਬਾਅਦ ਫੈਂਸਲਾ 11 ਤਾਰੀਖ ਤੱਕ ਰਾਖਵਾਂ ਰੱਖ ਲਿਆ ਹੈ।


Share