ਕੋਰੋਨਾ ਦਾ ਕਹਿਰ: ਦਿੱਲੀ ਦੇ ਸਾਬਕਾ ਸਿਹਤ ਮੰਤਰੀ ਏ.ਕੇ. ਵਾਲੀਆ ਦੀ ਮੌਤ

135
Share

ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਦਿੱਲੀ ਐੱਨ.ਸੀ.ਆਰ. ਸਣੇ ਦੇਸ਼ ਭਰ ’ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ਅਤੇ ਗੁਰੂਗ੍ਰਾਮ ਤੋਂ ਵੀ ਇਕ ਮਾੜੀ ਖਬਰ ਆ ਰਹੀ ਹੈ। ਸ਼ੀਲਾ ਦੀਕਸ਼ਿਤ ਸਰਕਾਰ ਸਮੇਂ ਊਰਜਾ ਅਤੇ ਸਿਹਤ ਮੰਤਰੀ ਰਹੇ ਡਾ. ਅਸ਼ੋਕ ਕੁਮਾਰ ਵਾਲੀਆ ਦਾ ਵੀਰਵਾਰ ਸਵੇਰੇ ਇੰਦਰਪ੍ਰਸਥ ਅਪੋਲੋ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਕੋਰੋਨਾਵਾਇਰਸ ਦੀ ਲਪੇਟ ਵਿਚ ਆਏ ਸਨ ਅਤੇ ਕਈ ਦਿਨਾਂ ਤੋਂ ਹਸਪਤਾਲ ਭਰਤੀ ਸਨ। ਵੀਰਵਾਰ ਸਵੇਰੇ ਉਨ੍ਹਾਂ ਦੇ ਮੌਤ ਦੀ ਖਬਰ ਆਉਂਦੇ ਹੀ ਕਾਂਗਰਸ ਨੇਤਾਵਾਂ ਵਿਚ ਸੋਗ ਦੀ ਲਹਿਰ ਦੌੜ ਗਈ। ਉਥੇ ਗੁਰੂਗ੍ਰਾਮ ਦੇ ਇਕ ਹਸਪਤਾਲ ’ਚ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਨੇਤਾ ਸੀਤਾਰਾਮ ਯੇਚੁਰੀ ਦੇ ਬੇਟੇ ਆਸ਼ੀਸ਼ ਦਾ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ।

Share