ਕੋਰੋਨਾ ਦਾ ਕਹਿਰ; ਪੀੜਤਾਂ ਦੀ ਗਿਣਤੀ 57 ਲੱਖ ਦੇ ਕਰੀਬ ਪਹੁੰਚੀ

722
Share

-ਅਮਰੀਕਾ ‘ਚ ਵੀ ਵਧੇ ਮਾਮਲੇ
ਵਾਸ਼ਿੰਗਟਨ, 27 ਮਈ (ਪੰਜਾਬ ਮੇਲ)- ਕੋਰੋਨਾਵਾਇਰਸ ਪੂਰੀ ਦੁਨੀਆਂ ‘ਚ ਕਹਿਰ ਮਚਾ ਰਿਹਾ ਹੈ। ਇਸ ਮਹਾਮਾਰੀ ਨੇ ਦੁਨੀਆਂ ਦੇ ਲੱਖਾਂ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਦੁਨੀਆਂ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 57 ਲੱਖ ਦੇ ਕਰੀਬ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਦੁਨੀਆਂ ਭਰ ‘ਚ ਕੋਰੋਨਾ ਕਾਰਨ 3 ਲੱਖ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾਵਾਇਰਸ ਦਾ ਸਭ ਤੋਂ ਵੱਧ ਪ੍ਰਕੋਪ ਅਮਰੀਕਾ ਨੂੰ ਸਹਿਣ ਕਰਨਾ ਪੈ ਰਿਹਾ ਹੈ, ਜਿੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ। ਇੱਥੇ 17 ਲੱਖ ਤੋਂ ਜ਼ਿਆਦਾ ਲੋਕ ਕੋਰੋਨਾਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਵਿਸ਼ਵ ਭਰ ‘ਚ ਸਭ ਤੋਂ ਵੱਧ ਮਾਮਲੇ ਤੇ ਮੌਤਾਂ ਦੀ ਗਿਣਤੀ ‘ਚ ਅਮਰੀਕਾ ਹੀ ਪਹਿਲੇ ਨੰਬਰ ‘ਤੇ ਹੈ। ਹਾਲਾਂਕਿ ਡਿੱਗਦੀ ਅਰਥ ਵਿਵਸਥਾ ਨੂੰ ਦੇਖਦਿਆਂ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ‘ਚ ਢਿੱਲ ਦੇ ਦਿੱਤੀ ਹੈ। ਲੋਕਾਂ ਨੂੰ ਸਮਾਜਿਕ ਦੂਰੀ ਅਤੇ ਹੋਰ ਸਾਵਧਾਨੀਆਂ ਨੂੰ ਵਰਤਦੇ ਹੋਏ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।


Share