ਕੋਰੋਨਾ ਦਾ ਕਹਿਰ : ਪੰਜਾਬ ‘ਚ 153 ਨਵੇਂ ਕੇਸ, ਪੰਜ ਮੌਤਾਂ

491
Share

ਚੰਡੀਗੜ੍ਹ, 3 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 153 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 157 ਹੋ ਗਈ ਹੈ।
ਸ਼ੁਕਰਵਾਰ ਨੂੰ ਕੋਰੋਨਾ ਨਾਲ ਤਿੰਨ ਅੰਮ੍ਰਿਤਸਰ ਅਤੇ ਦੋ ਲੁਧਿਆਣਾ ‘ਚ ਮੌਤਾਂ ਹੋਇਆਂ। ਅੱਜ ਕੁੱਲ੍ਹ122 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ ‘ਚ ਕੁੱਲ 324054 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5937 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4266 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1514 ਲੋਕ ਐਕਟਿਵ ਮਰੀਜ਼ ਹਨ।


Share