ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ

462
Share

ਚੰਡੀਗੜ੍, 22 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ‘ਚ ਦੂਜੀ ਲਹਿਰ ਕਦੋਂ ਆਵੇਗੀ। ਪਰ ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸ਼ਨੀਵਾਰ ਮੁੱਖ ਮੰਤਰੀ ਨੇ ਪੰਜਾਬ ‘ਚ ਸਿਹਤ ਢਾਂਚੇ ਦੀ ਮਜ਼ਬੂਤੀ ਤੇ ਗ੍ਰਾਮੀਣ ਤੇ ਸ਼ਹਿਰੀ ਖੇਤਰਾਂ ‘ਚ ਘਰਾਂ ਤਕ ਸਿਹਤ ਸੇਵਾਵਾਂ ਪਹੁੰਚਾਉਣ ਲਈ 107 ਸਿਹਤ ਕੇਂਦਰਾਂ ਦਾ ਡਿਜੀਟਲ ਆਗਾਜ਼ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਵੱਡੇ ਪੈਮਾਨੇ ‘ਤੇ ਵਧ ਰਹੇ ਕੋਵਿਡ ਮਾਮਲਿਆਂ ਨਾਲ ਨਜਿੱਠਣ ‘ਚ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ‘ਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਦਿੱਲੀ ਕੋਵਿਡ ਦੇ ਖਿਲਾਫ ਲੜਾਈ ਲੜ ਰਹੀ ਹੈ। ਲੋੜ ਪੈਣ ‘ਤੇ ਅਸੀਂ ਹਰ ਸਹਾਇਤਾ ਲਈ ਤਤਪਰ ਹਾਂ। ਰਾਸ਼ਟਰੀ ਰਾਜਧਾਨੀ ਖੇਤਰ ਤੇ ਹੋਰ ਰਾਜਾਂ/ਖੇਤਰਾਂ ਦੇ ਤਜ਼ਰਬੇ ਦਿਖਾਉਂਦੇ ਹਨ ਕਿ ਕੋਰੋਨਾ ਜ਼ਰੂਰ ਘਟੇਗਾ।
ਕੈਪਟਨ ਨੇ ਕਿਹਾ ਕਿ ਸਿਹਤ ਕਰਮਚਾਰੀਆਂ ਤੇ ਅਗਲੀ ਕਤਾਰ ਦੇ ਮੁਲਾਜ਼ਮਾਂ ਦੀ ਹਰਸੰਭਵ ਸਹਾਇਤਾ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕੋਵਿਡ ਦੀ ਦਵਾਈ ਆਉਣ ਤਕ ‘ਮਾਸਕ ਹੀ ਦਵਾਈ ਹੈ’ ਨੂੰ ਮਿਸ਼ਨ ਫਤਹਿ ਦੇ ਸੰਕਲਪ ਦੇ ਤੌਰ ‘ਤੇ ਐਲਾਨਿਆ।


Share