ਕੋਰੋਨਾ ਦੀ ਮਾਰ : ਅਮਰੀਕਾ ‘ਚ , ਪ੍ਰਭਾਵਿਤ ਲੋਕਾਂ ਦੀ ਗਿਣਤੀ 3 ਲੱਖ ਦੇ ਪਾਰ

737

ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)- ਦੁਨੀਆ ਦਾ ਸਭ ਤੋਂ ਵੱਧ ਤਾਕਤਵਰ ਦੇਸ਼ ਅਮਰੀਕਾ ਕੋਵਿਡ-19 ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਅਮਰੀਕਾ ਵਿਚ ਹੁਣ ਤੱਕ 8 ਹਜ਼ਾਰ ਤੋਂ ਵਧੇਰੇ ਲੋਕਾ ਦੀ ਮੌਤ ਹੋ ਚੁੱਕੀ ਹੈ।ਇੱਥੇ ਇਨਫੈਕਸ਼ਨ ਦੇ ਮਾਮਲੇ 3 ਲੱਖ ਤੋਂ ਵਧੇਰੇ ਹੋ ਚੁੱਕੇ ਹਨ। ਉੱਥੇ ਨਿਊਯਾਰਕ ਵਿਚ 24 ਘੰਟੇ ਵਿਚ 630 ਲੋਕਾਂ ਦੀ ਮੌਤ ਹੋ ਗਈ ਹੈ. ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਗਲੇ 2 ਹਫਤੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਸਕਦਾ ਹੈ।