ਕੋਰੋਨਾ ਦੇ ਕਹਿਰ : ਪੰਜਾਬ ‘ਚ ਕੱਲ੍ਹ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

693
Share

ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਵਿੱਚ ਕੱਲ੍ਹ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਜਾਏਗਾ। ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਏਬੀਪੀ ਸਾਂਝਾ ਨਾਲ ਗਲਬਾਤ ਦੌਰਾਨ ਇਹ ਪੁਸ਼ਟੀ ਕੀਤੀ ਹੈ। ਪੰਜਾਬ ਵਿੱਚ ਕੱਲ੍ਹ ਰਾਤ ਤੋਂ ਯਾਨੀ 20 ਮਾਰਚ ਤੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਰਹਿਣਗੀਆਂ। ਪੰਜਾਬ ਦੀਆਂ ਸੜਕਾਂ ‘ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਇਹ ਫੈਸਲਾ ਲਿਆ ਹੈ।


Share