ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਦੇਖ ਇਜ਼ਰਾਈਲ ‘ਚ ਦੂਜੀ ਵਾਰ ਲੱਗਿਆ ਲੌਕਡਾਊਨ

511
Share

ਯੇਰੁਸ਼ਲਮ, 14 ਸਤੰਬਰ (ਪੰਜਾਬ ਮੇਲ)- ਇਜ਼ਰਾਈਲ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਦੂਜੀ ਵਾਰ ਸਾਰੇ ਦੇਸ਼ ਵਿੱਚ ਮੁੜ 21 ਦਿਨ ਲਈ ਲੌਕਡਾਊਨ ਲਾਉਣ ਦਾ ਐਲਾਨ ਕਰ ਦਿੱਤਾ ਹੈ। ਲੌਕਡਾਊਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਮੁੜ ਲੌਕਡਾਊਨ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਸਕੂਲ ਅਤੇ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਸ਼ੁੱਕਰਵਾਰ ਤੋਂ ਸ਼ੁਰੂ ਹੋ ਜਾ ਰਹੇ ਇਸ ਕੋਰੋਨਾ ਲੌਕਡਾਊਨ ਦੌਰਾਨ ਇਜ਼ਰਾਇਲੀ ਲੋਕਾਂ ਦੇ ਆਉਣ-ਜਾਣ ‘ਤੇ ਪਾਬੰਦੀ ਰਹੇਗੀ।
ਦੂਜੇ ਪਾਸੇ ਲੌਕਡਾਊਨ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਇਜ਼ਰਾਈਲ ਦੇ ਇੱਕ ਪ੍ਰਮੁੱਖ ਮੰਤਰੀ ਨੇ ਸਰਕਾਰ ਦੇ ਇਸ ਫ਼ੈਸਲਾ ਦਾ ਵਿਰੋਧ ਜਤਾਉਂਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਲੌਕਡਾਊਨ ਨਾਲ ਭਾਵੇਂ ਬਿਮਾਰੀ ਫ਼ੈਲਣ ਦੀ ਦਰ ਘਟ ਜਾਂਦੀ ਹੈ, ਪਰ ਦੇਸ਼ ਦੀ ਅਰਥਵਿਵਸਥਾ ਅਤੇ ਰੋਜ਼ਗਾਰ ‘ਤੇ ਇਸ ਦਾ ਮਾੜਾ ਅਸਰ ਪੈਂਦਾ ਹੈ। ਦੱਸ ਦੇਈਏ ਕਿ ਇਜ਼ਰਾਈਲ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਡੇਢ ਲੱਖ ਤੱਕ ਪੁੱਜ ਗਈ ਹੈ, ਜਦਕਿ ਹੁਣ ਤੱਕ 1100 ਲੋਕਾਂ ਦੀ ਇਸ ਮਹਾਂਮਾਰੀ ਕਾਰਨ ਮੌਤ ਹੋ ਚੁੱਕੀ ਹੈ।
ਇਜ਼ਰਾਈਲ ਨੇ ਤਿੰਨ ਹਫ਼ਤੇ ਲਈ ਲੌਕਡਾਊਨ ਦਾ ਐਲਾਨ ਕੀਤਾ ਹੈ, ਜਿਸ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ। ਇਜ਼ਰਾਈਲ ਦੁਨੀਆ ਦਾ ਅਜਿਹਾ ਪਹਿਲਾ ਦੇਸ਼ ਹੈ, ਜਿੱਥੇ ਦੂਜੀ ਵਾਰ ਦੇਸ਼ ਪੱਧਰੀ ਲੌਕਡਾਊਨ ਲਾਇਆ ਗਿਆ ਹੈ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਉਨ•ਾਂ ਨੂੰ ਭਾਰੀ ਮਨ ਨਾਲ ਲੌਕਡਾਊਨ ਲਾਉਣ ਦਾ ਫ਼ੈਸਲਾ ਲੈਣਾ ਪਿਆ। ਇਹ ਉਹ ਛੁੱਟੀਆਂ ਨਹੀਂ ਹਨ, ਜਿਨ•ਾਂ ਵਿੱਚ ਲੋਕ ਆਪਣੀ ਮਰਜ਼ੀ ਨਾਲ ਮਸਤੀ ਕਰ ਸਕਣ। ਇਹ ਸਾਰਿਆਂ ਨੂੰ ਬਚਾਉਣ ਦੀ ਲੜਾਈ ਹੈ। ਇਸ ਲਈ ਸਾਰੇ ਲੋਕ ਆਪਣੇ ਪਰਿਵਾਰ ਨਾਲ ਆਪਣੇ ਘਰਾਂ ਵਿੱਚ ਰਹਿਣ। ਉਨ•ਾਂ ਕਿਹਾ ਕਿ ਜੇਕਰ ਅਸੀਂ ਨਿਯਮਾਂ ਦੀ ਪਾਲਣਾ ਕਰਾਂਗੇ ਤਾਂ ਕੋਰੋਨਾ ‘ਤੇ ਜ਼ਰੂਰ ਜਿੱਤ ਹਾਸਲ ਕਰਾਂਗੇ।


Share