ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੇ ਸਖ਼ਤ ਹੁਕਮ

365
Share

ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਸੂਬੇ ਵਿਚ ਕੋਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਸਖ਼ਤ ਚੁੱਕੇ ਹਨ। ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਿੱਖਿਅਕ ਅਦਾਰੇ 31 ਮਾਰਚ ਤਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਫ਼ੈਸਲਾ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਸਿਨੇਮਾ ਹਾਲ ਵਿਚ ਸਮਰੱਥਾ ਦੇ 50 ਫ਼ੀਸਦ ਲੋਕ ਆ ਸਕਣਗੇ। ਇਸੇ ਤਰ੍ਹਾਂ ਮਾਲਜ਼ ਵਿਚ ਵੀ ਸਿਰਫ਼ 100 ਵਿਅਕਤੀ ਹੀ ਇਕ ਸਮੇਂ ਅੰਦਰ ਆ ਸਕਣਗੇ।ਇਸੇ ਤਰ੍ਹਾਂ ਮੈਡੀਕਲ ਅਤੇ ਨਰਸਿੰਗ ਕਾਲਜਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਰਹਿਣਗੇ। ਤਾਜ਼ਾ ਹੁਕਮਾਂ ਅਨੁਸਾਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਅੰਤਿਮ ਸੰਸਕਾਰ ਜਾਂ ਵਿਆਹ ਵਰਗੇ ਸਮਾਗਮਾਂ ’ਤੇ ਵੀ ਇਕੱਠ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਸਿਰਫ 20 ਵਿਅਕਤੀ ਹੀ ਹਾਜ਼ਰ ਹੋ ਸਕਦੇ ਹਨ। ਹੁਕਮਾਂ ਮੁਤਾਬਕ ਇਹ ਪਾਬੰਦੀਆਂ ਐਤਵਾਰ ਤੋਂ ਲਾਗੂ ਹੋ ਜਾਣਗੀਆਂ।


Share