ਕੋਰੋਨਾ ਦੇ ਵਧਦੇ ਕਹਿਰ ਕਾਰਨ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ

118
Share

-25 ਅਪ੍ਰੈਲ ਨੂੰ ਹੋਣੀਆਂ ਸਨ ਚੋਣਾਂ; 7 ਪਾਰਟੀਆਂ ਚੋਣਾਂ ਮੈਦਾਨ ’ਚ
ਨਵੀਂ ਦਿੱਲੀ, 21 ਅਪ੍ਰੈਲ (ਪੰਜਾਬ ਮੇਲ)- ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਹਫ਼ਤੇ ਲਈ ਪੂਰੀ ਤਰ੍ਹਾਂ ਲਾਕਡਾਊਨ ਲਾ ਦਿੱਤਾ ਹੈ, ਜੋ ਕਿ 26 ਅਪ੍ਰੈਲ ਤੱਕ ਰਹੇਗਾ। ਕੋਰੋਨਾ ਵਾਇਰਸ ਦੇ ਖ਼ਤਰੇ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। ਫ਼ਿਲਹਾਲ ਚੋਣਾਂ ਲਈ ਨਵੀਆਂ ਤਾਰੀਖ਼ਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਵੀ ਚੱਲ ਰਿਹਾ ਹੈ ਅਤੇ ਵੋਟਿੰਗ ਦੀ ਪ੍ਰਕਿਰਿਆ ਵੀ ਹੋਣੀ ਸੀ। ਕੋਰੋਨਾ ਦੇ ਵੱਧਦੇ ਖ਼ਤਰੇ ਕਰ ਕੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਿੱਲੀ ਸਰਕਾਰ ਨੇ ਮਨਜ਼ੂਰੀ ਲਈ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਕੋਲ ਭੇਜੀ ਹੈ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਕੇਜਰੀਵਾਲ ਨੇ ਇਹ ਫ਼ੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਇਸ ਵਾਰ 7 ਪਾਰਟੀਆਂ, ਜਿਨ੍ਹਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ, ਪੰਥਕ ਸੇਵਾ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਜਾਗੋ-ਜਗ ਆਸਰਾ ਗੁਰੂ ਓਟ, ਪੰਥਕ ਅਕਾਲੀ ਲਹਿਰ, ਸਿੱਖ ਸਦਭਾਵਨਾ, ਆਮ ਅਕਾਲੀ ਦਲ, ਚੋਣ ਮੈਦਾਨ ’ਚ ਹਨ। ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹਨ।

Share