ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸੁਖਬੀਰ ਬਾਦਲ ਵਿਰੁੱਧ ਕੇਸ ਦਰਜ

469
Share

ਮੁਕਤਸਰ,  29 ਅਪ੍ਰੈਲ (ਪੰਜਾਬ ਮੇਲ)- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੇਸ ਦਰਜ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਐਕਸ਼ਨ ਲੈ ਲਿਆ।  ਸੁਖਬੀਰ ਬਾਦਲ ਵਿਰੁੱਧ ਥਾਣਾ ਲੰਬੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਥਾਣਾ ਲੰਬੀ ਦੇ ਮੁਖੀ ਚੰਦਰ ਸ਼ੇਖਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੀ ਰਿਹਾਇਸ਼ ਤੇ ਪਾਰਟੀ ਦੇ ਵਿਦਿਆਰਥੀ ਵਿੰਗ SOI ਦੇ ਕੌਮੀ ਪ੍ਰਧਾਨ ਲਈ ਰੌਬਿਨ ਬਰਾੜ ਦਾ ਨਾਂਅ ਐਲਾਨਿਆ ਗਿਆ ਅਤੇ ਇਸ ਮੌਕੇ ਅਕਾਲੀ ਦਲ ਤੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ ਵਿੱਚ  ਇਕੱਠੇ ਹੋਏ ਸਨ।


Share