ਕੋਰੋਨਾ ਨੂੰ ਹਰਾ ਕੇ ਘਰ ਪਹੁੰਚੀਆਂ ਐਸ਼ਵਰਿਆ ਤੇ ਆਰਾਧਿਆ

618
Share

ਮੁੰਬਈ, 27 ਜੁਲਾਈ (ਪੰਜਾਬ ਮੇਲ)- ਬਾਲੀਵੁੱਡ ਐਕਟਰਸ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਅੱਠ ਸਾਲ ਦੀ ਬੇਟੀ ਆਰਾਧਿਆ ਬੱਚਨ ਚੰਗੇ ਇਲਾਜ ਤੋਂ ਬਾਅਦ ਕੋਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਡਿਸਚਾਰਜ ਹੋ ਗਈਆਂ ਹਨ। ਐਸ਼ਵਰਿਆ ਤੇ ਆਰਾਧਿਆ ਦੋਵਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਦੋਵੇਂ ਘਰ ਪਹੁੰਚ ਗਈਆਂ ਹਨ। ਹਾਲਾਂਕਿ, ਅਜੇ ਇਹ ਸਾਫ ਨਹੀਂ ਹੋਇਆ ਕਿ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਜਾਵੇਗੀ। ਦੋਵਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ।
ਐਸ਼ ਤੇ ਅਰਾਧਿਆ ਬਾਰੇ ਅਭਿਸ਼ੇਕ ਵੱਚਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਤੇ ਨਾਲ ਹੀ ਇਸ ਲਈ ਸਾਰਿਆਂ ਦੀਆਂ ਪ੍ਰਾਰਥਨਾਵਾਂ ਦਾ ਧੰਨਵਾਦ ਕੀਤਾ।
ਦੱਸ ਦਈਏ ਕਿ 12 ਜੁਲਾਈ ਨੂੰ ਐਸ਼ਵਰਿਆ ਤੇ ਆਰਾਧਿਆ ਦੀ ਰਿਪੋਰਟ ਪੌਜ਼ੇਟਿਵ ਆਈ ਸੀ। ਇਸ ਤੋਂ ਬਾਅਦ ਐਸ਼ਵਰਿਆ ਤੇ ਆਰਾਧਿਆ ਹੋਮ ਕੁਆਰੰਟੀਨ ਕੀਤਾ ਗਿਆ ਸੀ ਪਰ ਦੋਵਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 17 ਜੁਲਾਈ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।


Share