ਕੋਰੋਨਾ ਪਾਜ਼ੇਟਿਵ ਦੇ ਸੰਪਰਕ ‘ਚ ਆਉਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ

476
Share

ਚੰਡੀਗੜ੍ਹ , 6 ਨਵੰਬਰ (ਪੰਜਾਬ ਮੇਲ)- ਕੋਰੋਨਾ ਵਾਇਰਸ ਦੀ ਲਪੇਟ ‘ਚ ਆਏ ਅਫ਼ਸਰ ਦੇ ਸੰਪਰਕ ‘ਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦਰਅਸਲ ਦਿੱਲੀ ‘ਚ 31 ਅਕਤੂਬਰ ਨੂੰ ਵਾਲਮੀਕਿ ਜੈਯੰਤੀ ‘ਤੇ ਇਕ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਨੇ ਹਿੱਸਾ ਲਿਆ ਸੀ। ਇਸ ਸਮਾਗਮ ‘ਚ ਕਈ ਆਈ.ਐੱਸ.ਆਈ. ਅਧਿਕਾਰੀ ਵੀ ਸ਼ਾਮਲ ਹੋਏ ਸਨ। ਮੁੱਖ ਮੰਤਰੀ ਨੇ ਕਈ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਅਧਿਕਾਰੀਆਂ ‘ਚੋਂ ਲੋਕ ਭਲਾਈ ਵਿਭਾਗ ਦੇ ਪ੍ਰਿੰਸੀਪਲ ਸੈਕੇਟਰੀ ਜਸਪਾਲ ਸਿੰਘ ਦੇ ਸੰਪਰਕ ਆਏ ਸਨ, ਜੋ ਬਾਅਦ ‘ਚ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਖ਼ੁਦ ਨੂੰ ਆਪਣੇ ਫ਼ਾਰਮ ਹਾਊਮ ‘ਚ ਇਕਾਂਤਵਾਸ ਕਰ ਲਿਆ ਹੈ।


Share