ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਭਾਰਤ ਦੁਨੀਆ ‘ਚ ਚੌਥੇ ਨੰਬਰ ‘ਤੇ ਪੁੱਜਾ

685
Share

ਚੌਵੀ ਘੰਟਿਆਂ ‘ਚ ਆਏ ਨਵੇਂ 10956 ਕੇਸ ਤੇ 396 ਮੌਤਾਂ
ਨਵੀਂ ਦਿੱਲੀ, 12 ਜੂਨ (ਪੰਜਾਬ ਮੇਲ)- ਭਾਰਤ ਕਰੋਨਾ ਦੇ ਮਾਮਲਿਆਂ ਵਿੱਚ ਬਰਤਾਨੀਆ ਨੂੰ ਪਿੱਛੇ ਛੱਡ ਕੇ ਦੁਨੀਆ ਦਾ ਚੌਥੇ ਮੁਲਕ ਬਣ ਗਿਆ ਹੈ। ਦੇਸ਼ ਵਿਚ ਸ਼ੁੱਕਰਵਾਰ ਨੂੰ ਇਕ ਦਿਨ ਵਿਚ ਪਹਿਲੀ ਵਾਰ ਕੋਵਿਡ-19 ਦੇ ਨਵੇਂ ਕੇਸ 10,000 ਤੋਂ ਪਾਰ ਹੋ ਗਏ ਤੇ ਕੁੱਲ ਮਾਮਲੇ 2,97,535 ਤੱਕ ਪੁੱਜ ਗਏ। ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 396 ਲੋਕਾਂ ਦੀ ਮੌਤ ਹੋਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 8,498 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ ਕਰੋਨਾ ਦੇ 10,956 ਨਵੇਂ ਮਾਮਲੇ ਸਾਹਮਣੇ ਆਏ ਹਨ। ‘ਵਰਲਡਮੀਟਰ’ ਅਨੁਸਾਰ ਭਾਰਤ ਕਰੋਨਾਵਾਇਰਸ ਦੇ ਮਾਮਲਿਆਂ ਦੇ ਮਾਮਲੇ ਵਿੱਚ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਬਣ ਗਿਆ।


Share