ਕੋਰੋਨਾ ਮਹਾਮਾਰੀ ਰੋਕਣ ਲਈ ਟਰੰਪ ਬੁਰੀ ਤਰ੍ਹਾਂ ਹੋਏ ਅਸਫ਼ਲ : ਕਮਲਾ ਹੈਰਿਸ

449
Share

ਵਾਸ਼ਿੰਗਟਨ, 29 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਨਵੰਬਰ ਵਿਚ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਹੋਣ ਵਾਲੀ ਹੈ। ਅਜਿਹੇ ਵਿਚ ਡੈਮੋਕਰੇਟਸ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਇੱਕ ਦੂਜੇ ‘ਤੇ ਨਿਸ਼ਾਨਾ ਲਾਉਣ ਵਿਚ ਜੁਟੇ ਹੋਏ ਹਨ। ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਅਤੇ ਕਮਲਾ ਹੈਰਿਸ ਨੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਰਾਸ਼ਟਰਪਤੀ ਟਰੰਪ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਰਾਸ਼ਟਰਪਤੀ  ਅਹੁਦੇ ਦੀ ਸਮਝ ਨਹੀਂ ਹੈ।

ਜੋਅ ਬਿਡੇਨ ਨੇ ਅਮਰੀਕਾ ਵਿਚ ਵਧ ਰਹੇ ਕੋਰੋਨਾ ਦੇ ਮਾਮਲਿਆ ਨੂੰ ਲੈ ਕੇ ਟਰੰਪ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਕੋਵਿਡ 19 ਦੇ ਵਧਦੇ ਮਾਮਲਿਆਂ ਦੇ ਪਿੱਛੇ ਦਾ ਕਾਰਨ ਟਰੰਪ ਦਾ ਸਹੀ ਸਮੇਂ ‘ਤੇ ਫ਼ੈਸਲਾ ਨਹੀਂ ਲੈਣਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਟਰੰਪ ਦੇਸ਼ ਵਿਚ ਹੋ ਰਹੇ ਪ੍ਰਦਰਸ਼ਨਾਂ ਦੇ ਲਈ ਵੀ ਜ਼ਿੰਮੇਵਾਰ ਹਨ।
ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਟਰੰਪ ਦੀ ਕੋਰੋਨਾ ਮਹਾਮਾਰੀ ਨੂੰ ਸੰਭਾਲਣ ਅਤੇ ਨਸਲਵਾਦ ਵਿਰੋਧੀ ਪ੍ਰਦਰਸਨਾਂ ਨੂੰ ਲੈ ਕੇ ਉਨ੍ਹਾਂ ਦੀ ਪ੍ਰਤੀਕ੍ਰਿਆ ਦੀ ਕੜੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ, ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦੀ ਸਮਝ ਨਹੀ ਹੈ।
ਬਿਡੇਨ ਨੇ ਟਵੀਟ ਕਰਕੇ ਕਿਹਾ ਕਿ ਟਰੰਪ ਵਲੋਂ ਦਿੱਤਾ ਗਿਆ ਹਿੰਸਾ ਦਾ ਹਰ ਉਦਾਹਰਣ ਉਨ੍ਹਾਂ ਦੇ ਸਮੇਂ ਵਿਚ ਹੋਇਆ ਹੈ। ਉਨ੍ਹਾਂ ਦੇ ਰਾਸ਼ਟਰਪਤੀ ਅਹੁਦੇ ‘ਤੇ ਰਹਿਣ ਦੌਰਾਨ ਹੋਇਆ।
ਕਮਲਾ ਹੈਰਿਸ ਨੇ ਟਰੰਪ ਨੂੰ ਲੈ ਕੇ ਕਿਹਾ ਕਿ ਟਰੰਪ ਨੇ ਮਹਾਮਾਰੀ ਦੇ ਖ਼ਤਰੇ ਨੂੰ ਸਹੀ ਢੰਗ ਨਾਲ ਨਹੀਂ ਲਿਆ ਜਿਸ ਕਰਕੇ ਅਰਥ ਵਿਵਸਥਾ ‘ਤੇ ਇਸ ਦਾ ਅਸਰ ਪਿਆ ਹੈ। ਉਨ੍ਹਾਂ ਨੇ ਕਦੇ ਵੀ ਇਸ ਗੱਲ ਦੀ ਸ਼ਲਾਘਾ ਨਹੀਂ ਕੀਤੀ ਕਿ ਇੱਕ ਰਾਸ਼ਟਰਪਤੀ ਭਗਵਾਨ ਅਤੇ ਦੇਸ਼ ਦੇ ਸਾਹਮਣੇ ਸਹੁੰ ਲੈਂਦਾ ਹੈ ਕਿ ਉਹ ਅਮਰੀਕਾ ਦੀ ਹਰ ਖ਼ਤਰੇ ਤੋਂ ਰੱਖਿਆ ਕਰੇਗਾ। ਇਹ  ਉਨ੍ਹਾਂ ਦੀ ਡਿਊਟੀ ਹੈ। ਲੇਕਿਨ ਉਹ ਅਜਿਹਾ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਹੋਏ ਹਨ।


Share