ਕੋਰੋਨਾ ਵਾਇਰਸ : ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ 11 ਹੋਈ

657
Share

ਵਾਸ਼ਿੰਗਟਨ, 5 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਅਮਰੀਕੀ ਸਾਂਸਦ ਤੇਜ਼ੀ ਨਾਲ ਫੈਲ ਰਹੇ ਇਸ ਰੋਗ ਨਾਲ ਲੜਨ ਦੇ ਲਈ ਅੱਠ ਅਰਬ ਡਾਲਰ ਤੋਂ ਜ਼ਿਆਦਾ ਦਾ ਫੰਡ ਦੇਣ ‘ਤੇ ਰਾਜ਼ੀ ਹੋ ਗਏ ਹਨ। ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨੇ ਐਮਰਜੰਸੀ ਦਾ ਐਲਾਨ ਕੀਤਾ ਹੈ। ਸੂਬੇ ਵਿਚ ਕੋਵਿਡ 19 ਬਿਮਾਰੀ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦ ਕਿ ਨਜ਼ਦੀਕ ਦੇ ਵਾਸ਼ਿੰਗਟਨ ਸੂਬੇ ਵਿਚ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਉਥੇ 10ਵੇਂ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਲਾਸ ਏਂਜਲਸ ਕਾਊਂਟੀ ਦੇ ਅਧਿਕਾਰੀਆਂ ਨੇ ਵੈਸਟ ਕੋਸਟ ਸ਼ਹਿਰ ਵਿਚ ਛੇ ਨਵੇਂ ਮਾਮਲੇ ਸਾਹਮਣੇ ਆਉਣ ਦੀ ਗੱਲ ਕਹੀ ਜਦ ਕਿ ਨਿਊਯਾਰਕ ਸੂਬੇ ਵਿਚ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 11 ਹੋ ਗਈ। ਇੱਥੇ ਹੁਣ ਤੱਕ ਇਸ ਵਾਇਰਸ ਦੀ ਲਪੇਟ ਵਿਚ ਕੁੱਲ 154 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।
ਹੇਠਲੇ ਸਦਨ ਦੀ ਮੁਖੀ ਨੈਂਸੀ ਪੇਲੋਸੀ ਨੇ ਕਿਹਾ ਕਿ ਰਿਪਬਲਿਕਨ ਅਤੇ ਡੈਮੋਕਰੇਟਸ ਕੋਰੋਨਾ ਵਾਇਰਸ ਨਾਲ ਲੜਨ ਦੇ ਲਈ 8.3 ਅਰਬ ਡਾਲਰ ਦੀ ਸਹਾਹਿਤਾ ਰਕਮ ਦੇਣ ‘ਤੇ ਸਹਿਮਤ ਹੋ ਗਏ ਹਨ। ਪ੍ਰਤੀਨਿਧੀ ਸਭਾ ਨੇ ਇਸ ਸਬੰਧ ਵਿਚ ਮਤਾ ਪਾਸ ਕਰ ਦਿੱਤਾ।
ਦੂਜੇ ਪਾਸੇ ਕੋਰੋਨਾ ਵਾਇਰਸ ਨਾਲ ਇਟਲੀ ਵਿਚ ਮਰਨ ਵਾਲਿਆਂ ਦੀ ਗਿਣਤੀ 107 ਹੋ ਗਈ ਅਤੇ ਕੋਰੋਨਾ ਦੀ ਲਪੇਟ ਵਿਚ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ 3 ਹਜ਼ਾਰ ਤੋਂ ਉਪਰ ਚਲੀ ਗਈ ਹੈ। ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ  ਸਾਰੇ ਸਕੂਲਾਂ ਅਤੇ ਕਾਲਜਾਂ ਨੁੰ 15 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਸ ਆਦੇਸ਼ ਦਾ ਬੁੱਧਵਾਰ ਨੂੰ ਐਲਾਨ ਕੀਤਾ। ਇੱਥੇ ਵਾਇਰਸ ਦੇ ਮਾਮਲੇ 3 ਹਜ਼ਾਰ ਦੇ ਪਾਰ ਪਹੁੰਚ ਚੁੱਕੇ ਹਨ।


Share