ਕੋਰੋਨਾ ਵਾਇਰਸ ਦਾ ਇਲਾਜ ਕਰਨ ਵਾਲੀ ਵੈਕਸੀਨ ਅਕਤੂਬਰ-ਨਵੰਬਰ ਤੱਕ ਆਵੇਗੀ ਬਾਜ਼ਾਰ ‘ਚ

719
Share

ਜਲੰਧਰ, 23 ਮਈ (ਪੰਜਾਬ ਮੇਲ)- ਵਿਸ਼ਵ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ ਅਤੇ ਲੋਕਾਂ ਦੀਆਂ ਨਜ਼ਰਾਂ ਕੋਰੋਨਾ ਵਾਇਰਸ ਦਾ ਇਲਾਜ ਕਰਨ ਵਾਲੀ ਸੰਭਾਵਿਤ ਵੈਕਸੀਨ ਵੱਲ ਲੱਗੀਆਂ ਹੋਈਆਂ ਹਨ। ਵਿਸ਼ਵ ਦੀ ਸਭ ਤੋਂ ਵੱਡੀ ਵੈਕਸੀਨ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਡਾਇਰੈਕਟਰ ਪੁਰਸ਼ੋਥਾਰਮਨ ਨੈਂਬੀਆਰ ਨੇ ਦਾਅਵਾ ਕੀਤਾ ਹੈ ਕਿ ਕੋਵਿਡ-19 ਦਾ ਇਲਾਜ ਕਰਨ ਵਾਲੀ ਵੈਕਸੀਨ ਦਾ ਟ੍ਰਾਇਲ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਆਕਸਫੋਰਡ ਵੈਕਸੀਨ ਦਾ ਟ੍ਰਾਇਲ ਸਫਲ ਰਿਹਾ ਤਾਂ ਵਿਸ਼ਵ ਬਾਜ਼ਾਰ ’ਚ ਕੋਰੋਨਾ ਵਾਇਰਸ ਦਾ ਇਲਾਜ ਕਰਨ ਵਾਲੀ ਵੈਕਸੀਨ ਅਕਤੂਬਰ-ਨਵੰਬਰ ਤੱਕ ਕੌਮਾਂਤਰੀ ਬਾਜ਼ਾਰ ’ਚ ਆ ਜਾਵੇਗੀ। ਨੈਂਬੀਆਰ ਨੇ ਦਾਅਵਾ ਕੀਤਾ ਕਿ ਵੈਕਸੀਨ ਦੀ ਕੀਮਤ ਭਾਰਤੀ ਬਾਜ਼ਾਰ ’ਚ ਘੱਟ ਰੱਖੀ ਜਾਵੇਗੀ ਅਤੇ ਕੰਪਨੀ ਇਸ ਵੈਕਸੀਨ ਨੂੰ ਲੈ ਕੇ ਲਾਭ ਮਾਰਜਨ ਵੱਲ ਧਿਆਨ ਨਹੀਂ ਦੇਵੇਗੀ।

ਸੀਰਮ ਇੰਸਟੀਚਿਊਟ ਆਫ ਇੰਡੀਆ ਇਸ ਸਮੇਂ ਭਾਰਤ ’ਚ ਵੈਕਸੀਨ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਹੋਣ ਦੇ ਨਾਤੇ ਆਪਣੀਆਂ ਦਵਾਈਆਂ 170 ਦੇਸ਼ਾਂ ’ਚ ਭੇਜ ਰਹੀ ਹੈ। ਵਿਸ਼ਵ ’ਚ ਜਨਮ ਲੈਣ ਵਾਲੇ ਹਰੇਕ 3 ਬੱਚਿਆਂ ’ਚੋਂ 2 ਬੱਚਿਆਂ ਨੂੰ ਸੀਰਮ ਇੰਸਟੀਚਿਊਟ ਵਲੋਂ ਤਿਆਰ ਕੀਤੀ ਗਈ ਵੈਕਸੀਨ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਹਾਲੇ ਭਾਰਤ ’ਚ ਰਹੇਗਾ। ਇਸ ਲਈ ਨੇੜਲੇ ਭਵਿੱਖ ’ਚ ਵਾਇਰਸ ਤੋਂ ਪੀੜਤ ਲੋਕਾਂ ਦਾ ਇਲਾਜ ਵੈਕਸੀਨ %E


Share