ਕੋਰੋਨਾ ਵਾਇਰਸ ਦਾ ਕਹਿਰ : ਦੁਨੀਆ ਭਰ ‘ਚ 3.45 ਲੱਖ ਤੋਂ ਜ਼ਿਆਦਾ ਮੌਤਾਂ

790
Share

54 ਲੱਖ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ

ਵਾਸ਼ਿੰਗਟਨ, 25 ਮਈ (ਪੰਜਾਬ ਮੇਲ)- ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 54 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਕਾਰਨ ਹੁਣ ਤੱਕ 3.45 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਨੇ ਸਭ ਤੋਂ ਜ਼ਿਆਦਾ ਜਾਨਾਂ ਲਈਆਂ ਹਨ। ਇਸ ਤੋਂ ਬਾਅਦ ਬਰਾਜ਼ੀਲ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 97 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤੁਰਕੀ ਵਿਚ ਪਿਛਲੇ 24 ਘੰਟੇ ਵਿਚ ਕੋਰੋਨਾ ਵਾਇਰਸ ਦੇ 1100 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਤੁਰਕੀ ਵਿਚ ਪਿਛਲੇ 24 ਘੰਟੇ ਵਿਚ 1100 ਤੋਂ ਜ਼ਿਆਦਾ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਇਜ਼ਰਾਈਲ ਵਿਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੇ ਸਿਹਤ ਮੰਤਰਾਲੇ ਦੇ ਅਨੁਸਾਰ ਇਜ਼ਰਾਈਲ ਵਿਚ ਬੀਤੇ 24 ਘੰਟੇ ਵਿਚ ਪੰਜ ਨਵੇਂ ਕੋਰੋਨਾ ਵਾਇਰਸ ਮਾਮਲੇ ਦਰਜ ਕੀਤੇ ਗਏ।
ਬ੍ਰਿਟੇਨ ਵਿਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਮੁੜ ਵਧਿਆ ਹੈ। ਇੱਥੇ ਮੌਤਾਂ ਦੀ ਗਿਣਤੀ 36,793 ਤੱਕ ਪਹੁੰਚ ਗਈ। ਬਰਾਜ਼ੀਲ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧ ਕੇ 3.63 ਲੱਖ ਤੋਂ ਜ਼ਿਆਦਾ ਹੋ ਗਈ।  ਪਿਛਲੇ 24 ਘੰਟੇ ਵਿਚ 16 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ।


Share