ਕੋਰੋਨਾ ਵਾਇਰਸ ਦਾ ਕਹਿਰ : ਭਾਰਤ ‘ਚ 2000 ਟੱਪੀ ਮੋਤਾਂ ਦੀ ਗਿਣਤੀ

729
Share

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ਲਈ ਆਫਤ ਬਣ ਗਿਆ ਹੈ। ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਇਜਾਫਾ ਹੋ ਰਿਹਾ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 63 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ, ਜਦਕਿ 2,109 ਲੋਕ ਕੋਰੋਨਾ ਦੀ ਲਪੇਟ ਵਿਚ ਆ ਕੇ ਆਪਣੀ ਜਾਨ ਗੁਆ ਚੁੱਕੇ ਹਨ। ਚੰਗੀ ਗੱਲ ਇਹ ਵੀ ਹੈ ਕਿ ਦੇਸ਼ ‘ਚ ਹੁਣ ਤੱਕ 19,358 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ। ਐਤਵਾਰ ਨੂੰ ਸਿਹਤ ਮੰਤਰਾਲਾ ਦੇ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 62,939 ਪਹੁੰਚ ਗਈ ਹੈ। ਅੰਕੜਿਆਂ ਮੁਤਾਬਕ 41,472 ਮਰੀਜ਼ ਅਜੇ ਵੀ ਸਰਗਰਮ ਹਨ। ਪਿਛਲੇ 24 ਘੰਟਿਆਂ ‘ਚ 3,277 ਕੋਰੋਨਾ ਦੇ ਕੇਸ ਆਏ ਹਨ, ਜਦਕਿ 127 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮਹਾਰਾਸ਼ਟਰ ਅਤੇ ਦਿੱਲੀ ਕੋਰੋਨਾ ਵਾਇਰਸ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬੇ ਹਨ। ਮਹਾਰਾਸ਼ਟਰ ‘ਚ ਕੋਰੋਨਾ ਦੇ 20,228 ਕੇਸ ਸਾਹਮਣੇ ਆਏ ਹਨ। ਜਦਕਿ ਦਿੱਲੀ ਵਿਚ ਕੋਰੋਨਾ ਦੇ 6,542 ਕੇਸ ਹਨ। ਇਸ ਤੋਂ ਇਲਾਵਾ ਗੁਜਰਾਤ, ਤਾਮਿਲਨਾਡੂ ਵਿਚ ਵੀ ਕੋਰੋਨਾ ਵਾਇਰਸ ਕਾਰਨ ਸਥਿਤੀ ਖਰਾਬ ਹੈ। ਦੇਸ਼ ਦੇ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦੁਨੀਆ ਭਰ ‘ਚ ਇਸ ਵਾਇਰਸ ਦੇ 4,101,851 ਕੇਸ ਸਾਹਮਣੇ ਆ ਚੁੱਕੇ  ਹਨ ਅਤੇ 2,80,443 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਵੰਦੇ ਭਾਰਤ ਮਿਸ਼ਨ ਤਹਿਤ ਲਾਕਡਾਊਨ ਦਰਮਿਆਨ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਦੇ ਵਾਪਸ ਪਰਤਣ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿਚ 800 ਤੋਂ ਜ਼ਿਆਦਾ ਭਾਰਤੀਆਂ ਦੀ ਵਤਨ ਵਾਪਸੀ ਹੋਈ ਹੈ।


Share