ਕੋਰੋਨਾ ਵਾਇਰਸ : ਦਿੱਲੀ ਮੈਟਰੋ ਦੇ 20 ਕਾਮਿਆਂ ਨੂੰ ਹੋਇਆ ਵਾਇਰਸ

461
Share

ਨਵੀਂ ਦਿੱਲੀ, 5 ਜੂਨ (ਪੰਜਾਬ ਮੇਲ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਦਿੱਲੀ ਦੇ ਵੱਖ-ਵੱਖ ਦਫਤਰ ਕੋਰੋਨਾ ਦੀ ਲਪੇਟ ਵਿਚ ਆ ਰਹੇ ਹਨ। ਹੁਣ ਦਿੱਲੀ ਮੈਟਰੋ ਦੇ ਕਈ ਕਾਮੇ ਵੀ ਇਸ ਮਹਾਮਾਰੀ ਦੀ ਲਪੇਟ ਵਿਚ ਆ ਗਏ ਹਨ। ਡੀ.ਐੱਮ.ਆਰ.ਸੀ. ਮੁਤਾਬਕ ਉਨ੍ਹਾਂ ਦੇ 20 ਕਾਮਿਆਂ ਨੂੰ ਕੋਰੋਨਾ ਵਾਇਰਸ ਹੋਇਆ ਹੈ। ਦਿੱਲੀ ਮੇਟਰੋ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਉਨ੍ਹਾਂ ਦੇ 20 ਕਾਮੇ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਹਨ। ਇਨ੍ਹਾਂ ਸਾਰਿਆਂ ਵਿਚ ਕੋਰੋਨਾ ਦੇ ਘੱਟ ਲੱਛਣ ਹਨ, ਅਜਿਹੇ ਵਿਚ ਇਨ੍ਹਾਂ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਦਿੱਲੀ ਮੈਟਰੋ ਦੇ ਇਲਾਵਾ ਸ਼ੁੱਕਰਵਾਰ ਨੂੰ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਿਚ ਵੀ ਇਕ ਕਾਮਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਦੇ ਬਾਅਦ ਇਕ ਫਲੋਰ ਨੂੰ ਬੰਦ ਕਰਕੇ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਡੀ.ਐੱਮ.ਆਰ.ਸੀ. ਨੇ ਬਿਆਨ ਵਿਚ ਕਿਹਾ ਕਿ ਅਸੀਂ ਲਗਾਤਾਰ ਵਾਪਸੀ ਦੀ ਤਿਆਰੀ ਕਰ ਰਹੇ ਹਾਂ, ਇਸ ਤਿਆਰੀ ਵਿਚ ਸਾਡੇ ਕੁੱਝ ਸਾਥੀ ਵਾਇਰਸ ਦੀ ਲਪੇਟ ਵਿਚ ਆ ਗਏ ਹਨ, ਜਿਸ ਤਰ੍ਹਾਂ ਦੇਸ਼ ਅੱਜ ਇਸ ਬੀਮਾਰੀ ਨਾਲ ਲੜ ਰਿਹਾ ਹੈ, ਉਂਝ ਹੀ ਅਸੀਂ ਵੀ ਲੜ ਰਹੇ ਹਾਂ।


Share