ਕੋਰੋਨਾ ਵਾਇਰਸ : ਦੁਨੀਆਂ ‘ਚ 24 ਘੰਟਿਆਂ ‘ਚ 2 ਲੱਖ 24 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ

239
Share

ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਮਹਾਮਾਰੀ ਦਾ ਦੌਰ ਜਾਰੀ ਹੈ। ਕੌਮਾਂਤਰੀ ਪੱਧਰ ‘ਤੇ ਹੁਣ ਤਕ 213 ਦੇਸ਼ ਕੋਰੋਨਾ ਵਾਇਰਸ ਦੀ ਲਪੇਟ ‘ਚ ਹਨ। ਪਿਛਲੇ 24 ਘੰਟਿਆਂ ‘ਚ 2 ਲੱਖ 24 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 5,008 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਦੁਨੀਆਂ ‘ਚ ਇਕ ਕਰੋੜ, 44 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਛੇ ਲੱਖ, ਚਾਰ ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ ‘ਚੋਂ 86 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਇਸ ਵੇਲੇ ਕਰੀਬ 52 ਲੱਖ ਐਕਟਿਵ ਕੇਸ ਹਨ। ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਪਹਿਲੇ ਨੰਬਰ ‘ਤੇ ਹੈ।


Share