ਕੋਰੋਨਾ ਵਾਇਰਸ : ਭਾਰਤ ‘ਚ ਇਕ ਦਿਨ ‘ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ

393
Share

ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)-  ਕੋਰੋਨਾ ਵਾਇਰਸ ਦੇ ਕੇਸ ਭਾਰਤ ‘ਚ ਤੇਜ਼ੀ ਨਾਲ ਵਧ ਰਹੇ ਹਨ। ਭਾਰਤ ‘ਚ ਹੁਣ ਕੁੱਲ ਮਾਮਲੇ 53 ਲੱਖ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ‘ਚ 93,337 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 1,247 ਲੋਕਾਂ ਦੀ ਮੌਤ ਹੋ ਗਈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਕੁੱਲ ਕੋਰੋਨਾ ਮਾਮਲੇ 53 ਲੱਖ, ਅੱਠ ਹਜ਼ਾਰ, 15 ਕੇਸ ਹੋ ਚੁੱਕੇ ਹਨ। ਇਨ੍ਹਾਂ ‘ਚੋਂ 10,13,964 ਐਕਟਿਵ ਕੇਸ ਹਨ ਤੇ ਇਨ੍ਹਾਂ ‘ਚੋਂ 42,08,432 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।


Share