ਕੋਰੋਨਾ ਵਾਇਰਸ : ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 9,996 ਨਵੇਂ ਮਾਮਲੇ ਆਏ ਸਾਹਮਣੇ , 357 ਲੋਕਾਂ ਦੀ ਮੌਤ

707
Share

ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਦੇਸ਼ ‘ਚ ਕੋਰੋਨਾ ਵਾਇਰਸ ਲਾਗ ਦੇ ਰੋਜ਼ਾਨਾ ਅੰਕੜਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕਰੀਬ 9,996 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2,86,579 ਹੋ ਗਈ ਹੈ। ਇਸ ਮਹਾਮਾਰੀ ਨਾਲ ਹੁਣ ਤੱਕ 8,102 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 9,996 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨੂੰ ਮਿਲਾ ਕੇ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 2,86,579 ਹੋ ਗਈ ਹੈ। ਜਦਕਿ ਪਿਛਲੇ 24 ਘੰਟਿਆਂ ਅੰਦਰ ਦੇਸ਼ ‘ਚ 357 ਲੋਕਾਂ ਦੀ ਜਾਨ ਜਾ ਚੱਕੀ ਹੈ। ਦੇਸ਼ ਵਿਚ ਇਸ ਸਮੇਂ 1,37,448 ਸਰਗਰਮ ਮਾਮਲੇ ਹਨ, ਜਦਕਿ 1,41,029 ਲੋਕ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ‘ਚ ਸਫਲ ਹੋਏ ਹਨ। ਇਸ ਮਹਾਮਾਰੀ ਤੋਂ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਵਿਚ 3,254 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 149 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਹੀ ਸੂਬੇ ‘ਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 94,041 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,438 ਹੋ ਗਈ ਹੈ। ਇਸ ਦੌਰਾਨ ਸੂਬੇ ‘ਚ 1,897 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 44,517 ਹੋ ਗਈ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੱਸ ਦੇਈਏ ਕਿ ਕੋਰੋਨਾ ਦੀ ਅਜੇ ਤੱਕ ਕੋਈ ਦਵਾਈ ਅਤੇ ਵੈਕਸੀਨ ਨਹੀਂ ਬਣੀ ਹੈ। ਇਸ ਲਈ ਜ਼ਰੂਰੀ ਹੈ ਕਿ ਆਪਣੇ ਹੱਥਾਂ ਨੂੰ ਸਾਫ ਰੱਖੋ, ਬਾਹਰ ਜਾਂਦੇ ਹੋ ਤਾਂ ਮਾਸਕ ਜ਼ਰੂਰੀ ਪਹਿਨੋ। ਸਭ ਤੋਂ ਜ਼ਰੂਰੀ ਗੱਲ ਸੋਸ਼ਲ ਡਿਸਟੈਂਸਿੰਗ ਯਾਨੀ ਕਿ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖੋ। ਸਰਕਾਰ ਨੇ ਤਾਲਾਬੰਦੀ ਕੀਤੀ ਪਰ ਹੁਣ ਢਿੱਲ ਮਿਲੀ ਹੋਈ ਅਤੇ ਆਪਣੀ ਸੁਰੱਖਿਆ ਤੁਹਾਡੇ ਖੁਦ ਦੇ ਹੱਥ ਵਿਚ ਹੈ, ਇਸ ਲਈ ਸੁਰੱਖਿਅਤ ਰਹੋ, ਹੱਥਾਂ ਨੂੰ ਧੋਂਦੇ ਰਹੋ।


Share