ਕੋਰੋਨਾ ਵਾਇਰਸ ਮੁੜ ਪਸਾਰ ਰਿਹਾ ਪੈਰ, ਪਟਿਆਲਾ ‘ਚ ਰਾਤ ਦੇ ਕਰਫਿਊ ਦਾ ਐਲਾਨ

106
Share

ਪਟਿਆਲਾ,  11 ਮਾਰਚ (ਪੰਜਾਬ ਮੇਲ)-ਕੋਰੋਨਾ ਵਾਇਰਸ ਦੇ ਮਾਮਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਚ ਇਕ ਵਾਰ ਫਿਰ ਤੋਂ ਵਧ ਰਹੇ ਹਨ। ਅਅਜਿਹੇ ਚ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕਰਫਿਊ 12 ਮਾਰਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਿਹਾ ਕਰੇਗਾ। ਅਗਲੇ ਹੁਕਮਾਂ ਤਕ ਪਟਿਆਲਾ ਚ ਰਾਤ ਦਾ ਕਰਫਿਊ ਜਾਰੀ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ ‘ਤੇ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।


Share