ਕੋਰੋਨਾ ਵਾਇਰਸ : ਲੁਧਿਆਣਾ ‘ਚ ਲਗਾਤਾਰ ਵਧ ਰਹੇ ਕੇਸ, 4 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ

711
Share

ਲੁਧਿਆਣਾ, 13 ਜੂਨ (ਪੰਜਾਬ ਮੇਲ)- ਲੁਧਿਆਣਾ ‘ਚ ਲਗਾਤਾਰ ਕੋਰੋਨਾ ਵਾਇਰਸ ਦੇ ਕੇਸ ਵਧਣ ਕਾਰਨ ਤਬਾਹੀ ਮਚੀ ਹੋਈ ਹੈ ਅਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਨੂੰ ਦੇਖਦਿਆਂ ਸ਼ਹਿਰ ਦੇ 4 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਇਲਾਕਿਆਂ ‘ਚ ਛਾਉਣੀ ਮੁਹੱਲਾ, ਇਸਲਾਮਗੰਜ, ਸਾਂਸੀ ਮੁਹੱਲਾ ਅਤੇ ਹਬੀਬਗੰਜ ਸ਼ਾਮਲ ਹਨ।  ‘ਇਸ ਦੌਰਾਨ ਇਲਾਕੇ ਦੇ ਬਾਹਰ ਪੁਲਸ ਵੱਲੋਂ ਵਿਸ਼ੇਸ਼ ਤੌਰ ‘ਤੇ ਨਾਕਾ ਲਾਇਆ ਗਿਆ ਸੀ ਅਤੇ ਇਸ ਤੋਂ ਇਲਾਵਾ ਡਾਕਟਰਾਂ ਦੀ ਇੱਕ ਟੀਮ ਵੀ ਤਾਇਨਾਤ ਕੀਤੀ ਗਈ ਸੀ, ਜੋ ਰੋਜ਼ਾਨਾ ਆਉਣ-ਜਾਣ ਵਾਲਿਆਂ ਦਾ ਪਾਰਾ ਚੈੱਕ ਕਰ ਰਹੀ ਸੀ। ਇਲਾਕੇ ‘ਚ ਸਿਰਫ਼ ਕਰਿਆਨੇ ਦੀਆਂ ਅਤੇ ਮੈਡੀਕਲ ਦੀਆਂ ਦੁਕਾਨਾਂ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਇਲਾਕਾ ਪੂਰੀ ਤਰ੍ਹਾਂ ਸੀਲ ਹੈ। ਹਰ ਆਉਣ-ਜਾਣ ਵਾਲੇ ਨੂੰ ਉਸ ਦਾ ਕਾਰਨ ਵੀ ਪੁੱਛਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਵੱਲੋਂ ਰਾਹਗੀਰਾਂ ਦੀ ਜਾਂਚ ਵੀ ਕੀਤੀ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਇਸ ਇਲਾਕੇ ‘ਚ 20 ਤੋਂ ਵੱਧ ਕੋਰੋਨਾ ਪਾਜ਼ੇਟਿਵ ਕੇਸ ਪਾਏ ਗਏ ਸਨ, ਜਿਸ ਤੋਂ ਬਾਅਦ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ।


Share