ਕੋਰੋਨਾ ਵਾਇਰਸ : ਲੁਧਿਆਣਾ ‘ਚ 7 ਨਵੇਂ ਕੇਸ ਆਏ ਸਾਹਮਣੇ, 250 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ

753

ਲੁਧਿਆਣਾ, 22 ਮਈ (ਪੰਜਾਬ ਮੇਲ)- ਮਹਾਨਗਰ ‘ਚ ਕੋਰੋਨਾ ਵਾਇਰਸ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਛੇ ਮਰੀਜ਼ ਰੇਲਵੇ ਪ੍ਰੋਟੈਕਸ਼ਨ ਫੋਰਸ ਨਾਲ ਸਬੰਧਤ ਹਨ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜ਼ਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿਚ 47 ਸਾਲਾਂ ਆਰ. ਪੀ. ਐੱਫ. ਦਾ ਜਵਾਨ ਸੋਨੀਪਤ, 50 ਸਾਲਾਂ ਜਵਾਨ ਜੰਮੂ, 51 ਸਾਲਾਂ ਜਵਾਨ ਕਾਂਗੜਾ, ਹਿਮਾਚਲ ਪ੍ਰਦੇਸ਼, 46 ਸਾਲਾਂ ਆਰ. ਪੀ. ਐੱਫ. ਜਵਾਨ ਕਰਨਾਲ, 45 ਸਾਲ ਅਤੇ 28 ਸਾਲਾਂ ਦੋ ਜਵਾਨ ਫਰੀਦਾਬਾਦ ਨਾਲ ਸਬੰਧਤ ਹਨ।
ਇਸ ਤੋਂ ਇਲਾਵਾ 28 ਸਾਲਾਂ ਔਰਤ ਮਰੀਜ਼ ਗੋਪਾਲ ਨਗਰ ਦੀ ਰਹਿਣ ਵਾਲੀ ਹੈ ਜੋ 18 ਮਈ ਨੂੰ ਦਿੱਲੀ ਤੋਂ ਵਾਪਸ ਮੁੜੀ ਹੈ। ਡਾ. ਬੱਗਾ ਨੇ ਦੱਸਿਆ ਕਿ ਅੱਜ 124 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਦੋਂਕਿ 250 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਹੁਣ ਤੱਕ ਕੁੱਲ 5593 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5343 ਮਰੀਜ਼ਾਂ ਦੀ ਰਿਪੋਰਟ ਮਿਲੀ ਹੈ, ਜਿਸ ਵਿਚ 5085 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 178 ਵਿਅਕਤੀ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਹੋ ਕੇ ਸਾਹਮਣੇ ਆਏ ਹਨ। 131 ਠੀਕ ਹੋ ਚੁੱਕੇ ਹਨ ਅਤੇ 7 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 80 ਮਰੀਜ਼ ਬਾਹਰੀ ਜ਼ਿਲਿਆਂ ਅਤੇ ਰਾਜਾਂ ਤੋਂ ਸ਼ਹਿਰ ਦੇ ਹਸਪਤਾਲਾਂ ਵਿਚ ਭਰਤੀ ਹੋਏ ਹਨ। ਇਨ੍ਹਾਂ ਵਿਚ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਐਕਟਿਵ ਮਰੀਜ਼ਾਂ ਦੀ ਗਿਣਤੀ 40 ਰਹਿ ਗਈ ਹੈ। ਮੌਜੂਦਾ ਸਮੇਂ ਵਿਚ 2659 ਵਿਅਕਤੀ ਘਰਾਂ ਵਿਚ ਵੱਖਰਾ ਰਹਿ ਰਹੇ ਹਨ ਅਤੇ ਅੱਜ 53 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਲਈ ਕਿਹਾ ਗਿਆ ਹੈ।