ਕੋਰੋਨਾ ਵਾਇਸ : ਭਾਰਤ ‘ਚ ਹੁਣ ਤੱਕ 8 ਲੋਕਾਂ ਨੇ ਗਵਾਈ ਜਾਨ

640
Share

ਮਹਾਰਾਸ਼ਟਰ, 23 ਮਾਰਚ (ਪੰਜਾਬ ਮੇਲ)- ਮਹਾਰਾਸ਼ਟਰ ‘ਚ ਕੋਰੋਨਾ ਵਾਇਸ ਨਾਲ ਤੀਜੀ ਮੌਤ ਹੋ ਗਈ ਹੈ। ਮਰਨ ਵਾਲਾ ਫਿਲੀਪੀਨਜ਼ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਮੌਤ ਐਤਵਾਰ ਨੂੰ ਹੋਈ ਸੀ। ਹਾਲਾਂਕਿ ਉਹ ਪਹਿਲੇ ਕੋਰੋਨਾ ਪੋਜ਼ੀਟਿਵ ਸੀ ਪਰ ਬਾਅਦ ‘ਚ ਨੈਗੇਟਿਵ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਮੁੰਬਈ ਦੇ ਕਸਤੂਰਬਾ ਹਸਪਤਾਲ ਤੋਂ ਪ੍ਰਾਈਵੇਟ ਹਸਪਤਾਲ ‘ਚ ਸ਼ਿਫਟ ਕੀਤਾ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਗੁਰਦਾ ਫੇਲ ਹੋ ਜਾਣ ਅਤੇ ਸਾਹ ਲੈਣ ‘ਚ ਪਰੇਸ਼ਾਨੀ ਕਾਰਨ ਉਸ ਦੀ ਮੌਤ ਹੋਈ ਹੈ।

ਦੱਸਣਯੋਗ ਹੈ ਕਿ ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ ਵਧ ਕੇ 89 ਹੋ ਗਈ ਹੈ। ਕੋਵਿਡ-19 ਨਾਲ ਮਹਾਰਾਸ਼ਟਰ ‘ਚ ਹੁਣ ਤੱਕ ਤਿੰਨ ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ ਦੇਸ਼ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 419 ਹੋ ਗਈ ਹੈ। ਹੁਣ ਤੱਕ ਦੇਸ਼ ‘ਚ 8 ਲੋਕ ਆਪਣੀ ਜਾਨ ਗਵਾ ਚੁਕੇ ਹਨ।


Share