ਕੋਰੋਨਾ ਸੰਕਟ ਵਿਚਾਲੇ ਸਰਕਾਰ ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਦੀ ਕਰੇਗੀ ਸ਼ੁਰੂਆਤ

848
Share

ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਦੁਨੀਆ ਭਰ ਵਿਚ ਜਾਰੀ ਕੋਰੋਨਾ ਸੰਕਟ ਵਿਚਾਲੇ ਸਰਕਾਰ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰੇਗੀ। ਇਸ ਦੇ ਲਈ ਸਰਕਾਰ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਵਿਦੇਸ਼ ਵਿਚ ਫਸੇ ਲੋਕਾਂ ਨੂੰ ਵਾਪਸ ਲਿਆਵੇਗੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਯਾਤਰਾ ਦੀ ਵਿਵਸਥਾ ਹਵਾਈ ਜਹਾਜ਼ਾਂ ਅਤੇ ਨੌ-ਸੈਨਾ ਦੇ ਜਹਾਜ਼ਾਂ ਦੁਆਰਾ ਕੀਤੀ ਜਾਵੇਗੀ। ਇਸ  ਨੂੰ ਲੈ ਕੇ ਸਟੈਂਡਰਡ ਓਪਰੇਟਿੰਗ ਪ੍ਰੋਟੋਕਾਲ ਤਿਆਰ ਕੀਤਾ ਗਿਆ ਹੈ।ਵਿਦੇਸ਼ ਮੰਤਰਾਲੇ ਦੇ ਦੂਤਘਰ ਅਤੇ ਹਾਈ ਕਮਿਸ਼ਨ ਭਾਰਤੀਆਂ ਦੀ ਲਿਸਟ ਤਿਆਰ ਕਰ ਰਹੇ ਹਨ। ਇਸ ਸੁਵਿਧਾ ਦਾ ਫਾਇਦਾ ਚੁੱਕਣ ਲਈ ਯਾਤਰੀਆਂ ਨੂੰ ਖੁਦ ਪੈਸੇ ਦੇਣੇ ਹੋਣਗੇ।


Share