#INDIA

ਕੋਲਕਾਤਾ ਪੁਲਿਸ ਵੱਲੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ; ਅਹਿਮ ਦਸਤਾਵੇਜ਼ ਬਰਾਮਦ

ਕੋਲਕਾਤਾ, 26 ਅਗਸਤ (ਪੰਜਾਬ ਮੇਲ)- ਕੋਲਕਾਤਾ ਪੁਲਿਸ ਨੇ ਪਾਕਿਸਤਾਨ ਲਈ ਕਥਿਤ ਤੌਰ ‘ਤੇ ਜਾਸੂਸੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੰਵੇਦਨਸ਼ੀਲ ਦਸਤਾਵੇਜ਼ ਬਰਾਮਦ ਕੀਤੇ ਹਨ। ਮੁਲਜ਼ਮ ਬਿਹਾਰ ਦਾ ਰਹਿਣ ਵਾਲਾ ਹੈ। ਕਈ ਘੰਟਿਆਂ ਦੀ ਪੁੱਛ ਪੜਤਾਲ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਕੋਲਕਾਤਾ ਦੀ ਕੋਰੀਅਰ ਸਰਵਿਸ ਕੰਪਨੀ ਵਿਚ ਕੰਮ ਕਰਨ ਵਾਲਾ ਮੁਲਜ਼ਮ ਪਹਿਲਾਂ ਦਿੱਲੀ ਵਿਚ ਰਹਿ ਰਿਹਾ ਸੀ।

Leave a comment