ਕੋਲੇ ਦੀ ਘਾਟ ਕਾਰਨ ਪੰਜਾਬ ’ਚ ਪੈਦਾ ਹੋਇਆ ਬਿਜਲੀ ਸੰਕਟ

437
Share

-ਰਾਜ ਵਿਚਲੇ ਥਰਮਲਾਂ ਦੇ 5 ਯੂਨਿਟ ਬੰਦ
ਮਾਨਸਾ, 9 ਅਕਤੂਬਰ (ਪੰਜਾਬ ਮੇਲ)- ਕੋਲੇ ਦੀ ਘਾਟ ਕਾਰਨ ਪੰਜਾਬ ’ਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਰਾਜ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿਚ ਹੋਰ ਯੂਨਿਟ ਬੰਦ ਹੋ ਜਾਣਗੇ। ਰਾਜ ਵਿਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐੱਸ.ਪੀ.ਐੱਲ.) ਦੇ ਦੋ ਯੂਨਿਟ ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇੱਕ ਯੂਨਿਟ ਬੰਦ ਹੈ। ਇਕ ਹੋਰ ਅਧਿਕਾਰੀ ਮੁਤਾਬਕ ਹਾਲੇ ਸਿਰਫ ਇਕ ਯੂਨਿਟ ਬੰਦ ਹੋਇਆ ਹੈ, ਦੋ ਯੂਨਿਟ ਆਪਣੀ ਅੱਧੀ ਸਮਰਥਾ ਨਾਲ ਚੱਲ ਰਹੇ ਹਨ। ਲਹਿਰਾ ਮੁਹੱਬਤ ਦਾ ਵੀ ਇਕ ਯੂਨਿਟ ਬੰਦ ਹੋ ਗਿਆ ਹੈ। ਕੱਲ੍ਹ ਬਣਾਵਾਲਾਂ ਤਾਪਘਰ ਦੇ ਤਿੰਨੇ ਯੂਨਿਟ ਚਲਦੇ ਸਨ ਪਰ ਅੱਜ ਦੋ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੀ ਬੰਦ ਹੋਣ ਦੀ ਜਾਂਚ ਚੱਲ ਰਹੀ ਹੈ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ।

Share