ਕੋਵਿਡ -19 : ਅਮਰੀਕਾ ‘ਚ 24 ਘੰਟਿਆਂ ‘ਚ 1,015 ਵਿਅਕਤੀਆਂ ਦੀ ਮੌਤ

701
Share

ਵਾਸ਼ਿੰਗਟਨ, 5 ਮਈ (ਪੰਜਾਬ ਮੇਲ)- ਕੋਵਿਡ -19 ਨੇ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ‘ਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਪੂਰੀ ਦੁਨੀਆ ‘ਚ ਲਗਭਗ ਇਕ ਤਿਹਾਈ ਮਰੀਜ਼ ਅਮਰੀਕਾ ‘ਚ ਹਨ। ਇਥੇ ਕੋਰੋਨਾ ਤੋਂ 12 ਲੱਖ 12 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਤ ਹੋਏ ਹਨ। ਇਸ ਦੌਰਾਨ ਅਮਰੀਕਾ ਤੋਂ ਇਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।
ਪਿਛਲੇ 24 ਘੰਟਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਪਿਛਲੇ ਇੱਕ ਮਹੀਨੇ ‘ਚ ਸਭ ਤੋਂ ਘੱਟ ਆਈ ਹੈ। ਪਿਛਲੇ 24 ਘੰਟਿਆਂ ‘ਚ ਅਮਰੀਕਾ ‘ਚ 1,015 ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਿਊਯਾਰਕ, ਨਿਊਜਰਸੀ, ਕੈਲੀਫੋਰਨੀਆ ‘ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।
ਵਰਲਡਮੀਟਰ ਅਨੁਸਾਰ ਐਤਵਾਰ ਸਵੇਰ ਤੱਕ ਅਮਰੀਕਾ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 12 ਲੱਖ 12 ਹਜ਼ਾਰ 835 ਹੋ ਗਈ। ਉਸੇ ਸਮੇਂ 69,921 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਕ ਲੱਖ 88 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ। ਨਿਊਯਾਰਕ ਸਿਟੀ ‘ਚ ਅਮਰੀਕਾ ‘ਚ ਸਭ ਤੋਂ ਵੱਧ 327,374 ਕੇਸ ਸਾਹਮਣੇ ਆਏ ਹਨ। ਸਿਰਫ ਨਿਊਯਾਰਕ ‘ਚ 24,944 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਨਿਊਜਰਸੀ ‘ਚ 129,345 ਮਰੀਜ਼ਾਂ ‘ਚੋਂ, 7,951 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਮੈਸੇਚਿਉਸੇਟਸ, ਇਲੀਨੋਇਸ ਵੀ ਸਭ ਤੋਂ ਪ੍ਰਭਾਵਤ ਹੋਏ ਹਨ।


Share