ਕੋਵਿਡ-19: ਚੀਨ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ

191
Share

ਪੇਈਚਿੰਗ, 30 ਅਪ੍ਰੈਲ (ਪੰਜਾਬ ਮੇਲ)- ਚੀਨ ਦੇ ਪ੍ਰਧਾਨ ਮੰਤਰੀ ਸ਼ੀ ਜਿਨਪਿੰਗ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਭਾਰਤ ਵਿਚ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਹਿਯੋਗ ਤੇ ਮਦਦ ਕਰਨ ਸਬੰਧੀ ਪੱਤਰ ਲਿਖ ਕੇ ਕਿਹਾ ਕਿ ਇਸ ਔਖੀ ਘੜੀ ਚੀਨ ਭਾਰਤ ਨਾਲ ਖੜ੍ਹਾ ਹੈ। ਇਸ ਤੋਂ ਇਕ ਦਿਨ ਪਹਿਲਾਂ ਚੀਨ ਦੇ ਵਿਦੇਸ਼ ਮੰਤਰੀ ਵਾਂਗ ਜ਼ੀ ਨੇ ਵੀ ਭਾਰਤ ਨਾਲ ਕਰੋਨਾ ਮਹਾਮਾਰੀ ਦੌਰਾਨ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਸੀ। ਚੀਨ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਦਾ ਇਹ ਸੰਦੇਸ਼ ਉਸ ਵੇਲੇ ਆਇਆ ਹੈ, ਜਦੋਂ ਭਾਰਤੀ ਤੇ ਚੀਨੀ ਫੌਜਾਂ ਦਰਮਿਆਨ ਪੂਰਬੀ ਲਦਾਖ ਦੀ ਸਰਹੱਦ ਦਾ ਮਸਲਾ ਹੱਲ ਨਹੀਂ ਹੋਇਆ।

Share