ਕੋਵਿਡ-19 ਦਾ ਨਵਾਂ ਰੂਪ: ਭਾਰਤ ਨੇ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਰੋਕ ਲਗਾਈ

231
Share

ਨਵੀਂ ਦਿੱਲੀ, 21 ਦਸੰਬਰ (ਪੰਜਾਬ ਮੇਲ)- ਯੂ.ਕੇ. ’ਚ ਕਰੋਨਾਵਾਇਰਸ ਦਾ ਨਵਾਂ ਰੂਪ, ਜੋ ਬਹੁਤ ਤੇਜ਼ੀ ਨਾਲ ਫੈਲਦਾ ਹੈ, ਸਾਹਮਣੇ ਆਉਣ ਤੋਂ ਬਾਅਦ ਭਾਰਤ ਨੇ ਯੂ.ਕੇ. ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ 31 ਦਸੰਬਰ ਤੱਕ ਲਈ ਰੋਕ ਲਗਾ ਦਿੱਤੀ ਹੈ। ਯੂ.ਕੇ. ਵਿਚ ਕੋਵਿਡ-19 ਦੀ ਨਵੀਂ ਲਾਗ ਕਾਰਨ ਅਫਰਾ-ਤਫਰੀ ਮਚ ਗਈ ਹੈ। ਭਾਰਤ ਦੇ ਸਿਹਤ ਮੰਤਰੀ ਹਰਸ਼ਵਰਧਨ ਨੇ ਹਾਲਾਂਕਿ ਨੇ ਕਿਹਾ ਕਿ ਕਰੋਨਾ ਦੇ ਨਵੇਂ ਰੂਪ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂ.ਕੇ. ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਉਥੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ 31 ਦਸੰਬਰ ਤੱਕ ਲਈ ਰੋਕ ਲਗਾ ਦਿੱਤੀ ਗਈ ਹੈ।

Share