ਕੋਵਿਡ-19 ਦੇ ਮੱਦੇਨਜ਼ਰ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੀ ਮੁਅੱਤਲੀ 30 ਅਪ੍ਰੈਲ ਤੱਕ ਵਧਾਈ

442
Share

ਨਵੀਂ ਦਿੱਲੀ, 24 ਮਾਰਚ (ਪੰਜਾਬ ਮੇਲ)- ਭਾਰਤੀ ਹਵਾਬਾਜ਼ੀ ਰੈਗੂਲੇਟਰ ਦੇ ਡਾਇਰੈਕਟਰ ਜਨਰਲ ਵਲੋਂ ਦੱਸਿਆ ਗਿਆ ਹੈ ਕਿ ਕੋਰੋਨਾਵਾਇਰਸ ਦੇ ਚੱਲਦੇ ਪਹਿਲਾਂ ਤੋਂ ਮੁਅੱਤਲ ਨਿਰਧਾਰਿਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੀ ਮੁਅੱਤਲੀ 30 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ, ਭਾਵੇਂ ਯੋਗ ਅਧਿਕਾਰੀਆਂ ਵਲੋਂ ਚੋਣਵੇਂ ਰੂਟਾਂ ’ਤੇ ਅੰਤਰਰਾਸ਼ਟਰੀ ਉਡਾਨਾਂ ਲਈ ਆਗਿਆ ਦਿੱਤੀ ਜਾ ਸਕਦੀ ਹੈ। ਭਾਰਤ ’ਚ ਕੋਵਿਡ-19 ਮਹਾਂਮਾਰੀ ਕਾਰਨ 23 ਮਾਰਚ 2020 ਤੋਂ ਨਿਰਧਾਰਿਤ ਅੰਤਰਰਾਸ਼ਟਰੀ ਯਾਤਰੀ ਉਡਾਨਾਂ ਮੁਅੱਤਲ ਹਨ, ਜਦਕਿ ‘ਵੰਦੇ ਭਾਰਤ ਮਿਸ਼ਨ’ ਤਹਿਤ 27 ਚੋਣਵੇਂ ਦੇਸ਼ਾਂ ਲਈ ਦੁਵੱਲੇ ‘ਏਅਰ ਬੱਬਲ’ ਪ੍ਰਬੰਧਾਂ ਅਧੀਨ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਚੱਲ ਰਹੀਆਂ ਹਨ।

Share