ਕੋਵਿਡ-19: ਪੰਜਾਬ ’ਚ ਕੋਰੋਨਾ ਦੇ 1475 ਨਵੇਂ ਮਾਮਲੇ ਆਏ ਸਾਹਮਣੇ, 38 ਲੋਕਾਂ ਦੀ ਮੌਤ

443
Share

ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਪੰਜਾਬ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ’ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਮੰਗਲਵਾਰ ਵਾਲੇ ਦਿਨ ਪੰਜਾਬ ’ਚ ਕੋਰੋਨਾ ਦੇ 1475 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਕਰੋਨਾ ਨਾਲ ਪੀੜਤ 38 ਮਰੀਜ਼ਾਂ ਦੀ ਮੌਤ ਦੇ ਮਾਮਲੇ ਵੀ ਸਾਹਮਣੇ ਆਏ। ਹੁਣ ਤੱਕ ਰਾਜ ’ਚ 201036 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਇਨ੍ਹਾਂ ’ਚੋਂ 6137 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਰਾਜ ’ਚ ਕੁੱਲ 33272 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 1475 ਲੋਕ ਪਾਜ਼ੀਟਿਵ ਪਾਏ ਗਏ। ਰਾਜ ’ਚ ਹੁੱਣ ਤੱਕ 5427097 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਕਰੋਨਾ ਸੈਂਪਿਗ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਰਾਤ ਦੇ ਕਰਫਿਊ ਦਾ ਐਲਾਨ ਵੀ ਕੀਤਾ ਹੋਇਆ ਹੈ।

Share